Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਮਨ ਅਰੋੜਾ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਸੱਦਾ

July 31, 2026 06:32 PM
Rozana Sehaj times

ਸੁਨਾਮ :  ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਸੁਨਾਮ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਸ਼ਹੀਦ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਸ਼ਹੀਦ ਦੇ ਜੱਦੀ ਘਰ ਵਿਖੇ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ , ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਪਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ , ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਕੰਬੋਜ ਅਤੇ ਸੀਨੀਅਰ ਪੱਤਰਕਾਰ ਤੇਜਿੰਦਰ ਕੌਰ ਥਿੰਦ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ , ਉਨ੍ਹਾਂ ਨੂੰ ਯਾਦ ਕਰਨਾ ਅਤੇ ਦਿਨ ਮਨਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ।ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ਼ਹੀਦ ਊਧਮ ਸਿੰਘ ਅਜ਼ਾਦੀ ਦੇ ਉਹ ਪਰਵਾਨੇ ਹਨ ਜਿਨ੍ਹਾਂ ਨੇ ਦੇਸ਼ ਦੀ ਅਣਖ ਅਤੇ ਦੇਸ਼ ਵਾਸੀਆਂ ਤੇ ਹੋਏ ਜ਼ੁਲਮ ਦੇ ਤਸ਼ੱਦਦ ਦਾ ਬਦਲਾ ਲੈਣ ਲਈ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਲੰਮਾ ਸੰਘਰਸ਼ ਲੜਿਆ। ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਣ ਦੇ ਨਾਲ ਦੁਸ਼ਮਣ ਤੋਂ ਉਸ ਦੇ ਘਰ ਜਾਕੇ ਬਦਲਾ ਲਿਆ ਅਤੇ ਭਾਰਤ ਮਾਤਾ ਦੀ ਡਿੱਗੀ ਪੱਗ ਮੁੜ ਤੋਂ ਉਸ ਦੇ ਸਿਰ ਤੇ ਸਜਾਈ। ਇਸ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵੱਲੋਂ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਨਾਲ ਲਗਦੀ ਜਗ੍ਹਾ ਲੈਕੇ ਸ਼ਹੀਦ ਦੇ ਘਰ ਨਾਲ ਜੋੜਨ ਦੀ ਮੰਗ ਕੀਤੀ। ਇਸ ਮੌਕੇ ਮਾਸਟਰ ਕੇਹਰ ਸਿੰਘ ਜੋਸ਼ਨ, ਮਾਸਟਰ ਕਰਮ ਸਿੰਘ, ਜਤਿੰਦਰ ਪਾਲ ਸਿੰਘ ਬੌਬੀ ,ਬਿਕਰਮ ਸ਼ਰਮਾ, ਸੋਨੂੰ ਵਰਮਾ,ਨਰਿੰਦਰ ਢੋਟ, ਵਰਿੰਦਰ ਸਿੰਘ ਖਾਲਸਾ ,ਬਰਿੰਦਰ ਸਿੰਘ ਅਬਦਾਲ, ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਫਾਈਲ 31** ਮਨਦੀਪ ਸੁਨਾਮ 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ