Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਮੋਟਰਸਾਈਕਲ ਮਾਰਚ

July 31, 2026 06:39 PM
Rozana Sehaj times
ਪਾਤੜਾਂ  : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਪਾਤੜਾਂ ਵਿਖੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ ਅਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲੋਕ ਹਿੱਤਾਂ ਨਾਲ ਜੁੜੀਆਂ ਮੰਗਾਂ ਨੂੰ ਉਭਾਰਿਆ। ਮਾਰਚ ਉਪਰੰਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਵਿਧਾਇਕ ਦੇ ਨਾਂਅ ਮੰਗ ਪੱਤਰ ਉਹਨਾਂ ਦੇ ਸਪੁੱਤਰ ਨੂੰ ਸੌਂਪਿਆ ਗਿਆ। ਮਾਰਚ ਦੀ ਅਗਵਾਈ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਜ਼ਿਲ੍ਹਾ ਆਗੂ ਖੁਸ਼ਵੰਤ ਹਨੀ, ਹਰਿੰਦਰ ਸੈਣੀਮਾਜਰਾ ਨੇ ਕਿਹਾ ਕਿ  ਪਿੰਡਾਂ ਦੇ ਨੌਜਵਾਨਾਂ ਲਈ ਖੇਡ ਗਰਾਊਂਡ ਅਤੇ ਜਿੰਮਾਂ ਦਾ ਪ੍ਰਬੰਧ, ਕੱਚੇ ਘਰਾਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਬਣਦੀ ਵਿੱਤੀ ਸਹਾਇਤਾ, ਪਿੰਡਾਂ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ, ਪਾਤੜਾਂ ਤੋਂ ਪਟਿਆਲਾ ਤੱਕ ਬੱਸਾਂ ਦੇ ਰੂਟ ਅਤੇ ਗਿਣਤੀ ਵਿੱਚ ਵਾਧਾ ਅਤੇ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ 100 ਬੈੱਡਾਂ ਦਾ ਪ੍ਰਬੰਧ ਅਤੇ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀਆਂ ਮੰਗਾਂ ਸ਼ਾਮਲ ਸਨ। ਨੌਜਵਾਨ ਆਗੂ ਗੁਰਦੀਪ ਅਜਾਦ ਤੇ ਰਾਹੁਲ ਘੱਗਾ ਨੇ ਕਿਹਾ ਕਿ ਘੱਗਾ ਦੇ ਝੁੱਗੀਆਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਝੁੱਗੀਆਂ ਵਾਲੇ ਮਾਮਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 5 ਅਗਸਤ ਨੂੰ ਘੱਗਾ ਦੇ ਝੁੱਗੀਆਂ ਵਾਲੇ ਮਾਮਲੇ ਨੂੰ ਲੈ ਕੇ ਪਾਤੜਾਂ–ਪਟਿਆਲਾ ਮੁੱਖ ਸੜਕ 'ਤੇ ਰੋਡ ਜਾਮ ਕੀਤਾ ਜਾਵੇਗਾ। ਜਿਸਦੀ  ਜ਼ਿੰਮੇਵਾਰੀ ਨਗਰ ਪੰਚਾਇਤ ਘੱਗਾ ਅਤੇ ਪਾਤੜਾਂ ਪ੍ਰਸ਼ਾਸਨ ਦੀ ਹੋਵੇਗੀ। ਇਸ ਦੌਰਾਨ ਆਗੂਆਂ  ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਹੋਰ ਲੰਮਾ ਸਮਾਂ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
 
         

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ