Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਲਕੇ ਮਲੋਟ ਵਿਖੇ ਕੈਬਨਿਟ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰੇਗੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ

July 31, 2026 06:53 PM
Rozana Sehaj times
 
ਕੋਟਕਪੂਰਾ :  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 2 ਅਗਸਤ 2026 ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ੍ਹਾ ਫ਼ਰੀਦਕੋਟ ਅਤੇ ਬਲਾਕ ਜੈਤੋ ਦੀ ਪ੍ਰਧਾਨ ਗੁਰਮੀਤ ਕੌਰ ਦਬੜ੍ਹੀਖਾਨਾ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਗੁਰਮੀਤ ਕੌਰ ਦਬੜ੍ਹੀਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਭਰੋਸੇ ਦਿੱਤੇ ਗਏ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਆਂਗਣਵਾੜੀ ਕਾਮਿਆਂ ਨੂੰ ਬਣਦਾ ਸਨਮਾਨ ਦੇਵੇ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਆਂਗਣਵਾੜੀ ਕੇਂਦਰਾਂ ਵਿੱਚੋਂ ਖੋਹੇ ਗਏ ਬੱਚਿਆਂ ਨੂੰ ਮੁੜ ਕੇਂਦਰਾਂ ਵਿੱਚ ਭੇਜਣਾ, ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦੇਣਾ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਦਾ ਦਰਜਾ ਦੇਣਾ ਸ਼ਾਮਲ ਹੈ। ਯੂਨੀਅਨ ਨੇ ਆਂਗਣਵਾੜੀ ਵਰਕਰਾਂ ਲਈ ਸੇਵਾਮੁਕਤੀ ਪੈਨਸ਼ਨ, ਐਕਸ-ਗਰੇਸ਼ੀਆ ਗਰਾਂਟ ਵਿੱਚ ਵਾਧਾ, ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਗ੍ਰੈਚੂਟੀ ਦੇ ਲਾਭ ਅਤੇ ਹੈਲਪਰ ਤੋਂ ਵਰਕਰ ਦੀ ਤਰੱਕੀ ਲਈ ਤਿੰਨ ਸਾਲ ਤਜਰਬੇ ਦੀ ਸ਼ਰਤ ਲਾਗੂ ਕਰਨ ਦੀ ਵੀ ਮੰਗ ਕੀਤੀ ਹੈ। ਗੁਰਮੀਤ ਕੌਰ ਦਬੜ੍ਹੀਖਾਨਾ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ 2 ਅਗਸਤ ਨੂੰ ਮਲੋਟ ਵਿਖੇ ਹੋਣ ਵਾਲੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ