ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
July 31, 2026 06:59 PM

Rozana Sehaj times
ਸਮਾਣਾ : ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ। ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਨੂੰ ਸ਼ਰਮਾ ਨੂੰ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ. ਬਰਸਟ ਨੇ ਮਨੂੰ ਸ਼ਰਮਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਸਿਰੋਪਾਓ ਪਾ ਕੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਨੌਜਵਾਨ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਯੁਵਾ ਆਗੂ ਮਨੂੰ ਸ਼ਰਮਾ ਨੇ ਸ. ਹਰਚੰਦ ਸਿੰਘ ਬਰਸਟ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਨਾਲ ਨਿਭਾਉਣਗੇ ਅਤੇ ‘ਆਪ’ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ।
Have something to say? Post your comment