Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੇਪਰ ਲੀਕ ਮਾਮਲੇ ਨੂੰ ਨਕਲ ਦਾ ਮਾਮਲਾ ਬਣਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ : ਪੀ.ਐਸ.ਯੂ.

July 31, 2026 07:01 PM
Rozana Sehaj times
 
ਫਰੀਦਕੋਟ :  ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਯੂਨੀਅਨ ਨੇ 4 ਅਗਸਤ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਵਿਸ਼ਾਲ ਇਕੱਠ ਕਰਨ ਦਾ ਐਲਾਨ ਕਰਦਿਆਂ ਇਲਾਕੇ ਦੀਆਂ ਸਮੂਹ ਜਥੇਬੰਦੀਆਂ, ਵਿਦਿਆਰਥੀਆਂ, ਨੌਜਵਾਨਾਂ, ਇਨਸਾਫ਼-ਪਸੰਦ ਲੋਕਾਂ ਅਤੇ ਪੇਪਰ ਲੀਕ ਮਾਮਲੇ ਤੋਂ ਪ੍ਰਭਾਵਿਤ ਕਰੀਬ 7000 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਸਪਸ਼ਟ ਕੀਤਾ ਕਿ ਇਹ ਪੱਕਾ ਮੋਰਚਾ ਇਸੇ ਤਰ੍ਹਾਂ ਦਿਨ ਰਾਤ ਜਾਰੀ ਰਹੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ  ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਪੰਜਾਬ ਸਰਕਾਰ ਫਾਰਮੇਸੀ ਪੇਪਰ ਲੀਕ ਦੇ ਗੰਭੀਰ ਮਾਮਲੇ ਨੂੰ ਜਾਣਬੁੱਝ ਕੇ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ। ਅੰਤ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਮੂਹ ਲੋਕਾਂ ਨੂੰ ਇਸ ਪੱਕੇ ਮੋਰਚੇ ਵਿੱਚ ਅਤੇ 4 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਹੋਣ ਵਾਲੇ ਵਿਸ਼ਾਲ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ, ਭ੍ਰਿਸ਼ਟਾਚਾਰ ਦੀ ਨਿਰਪੱਖ ਜਾਂਚ ਅਤੇ ਵਿਦਿਆਰਥੀਆਂ ਨਾਲ ਇਨਸਾਫ਼ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ