Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਾਂਗਥਲਾ ਵਿੱਚ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ

July 31, 2026 07:06 PM
Rozana Sehaj times
ਖਨੌਰੀ : ਪਿੰਡ ਕਾਂਗਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਕੈਂਪ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਕਲਾ ਵਿੱਚ ਨਿਪੁੰਨ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖੀ ਦੀਆਂ ਰਵਾਇਤਾਂ, ਗੁਰਸਿੱਖ ਜੀਵਨ, ਧਾਰਮਿਕ ਮਰਿਆਦਾ ਅਤੇ ਸਿੱਖ ਵਿਰਾਸਤ ਨਾਲ ਜੋੜਨਾ ਸੀ। ਕੈਂਪ ਦੌਰਾਨ ਬੱਚਿਆਂ ਵਿੱਚ ਦਸਤਾਰ ਪ੍ਰਤੀ ਪਿਆਰ, ਸਿੱਖ ਪਹਿਚਾਣ ਪ੍ਰਤੀ ਮਾਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।
ਕੈਂਪ ਵਿੱਚ ਪਿੰਡ ਦੇ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ। ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਗੁਰਬਾਣੀ, ਸਿੱਖ ਪਹਿਚਾਣ ਅਤੇ ਗੁਰਸਿੱਖ ਜੀਵਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਹੋਰ ਨੇੜਿਓਂ ਜੁੜ ਸਕਣ। ਕੈਂਪ ਦੀ ਸਮਾਪਤੀ ਮੌਕੇ ਦਸਤਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹੀ ਅਜਿਹੇ ਉਪਰਾਲੇ ਸਫਲ ਹੁੰਦੇ ਹਨ ਅਤੇ ਇਹ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ