Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਬਿਲਾਸਪੁਰ

July 31, 2026 07:10 PM
Amjad Hussain Khan
ਮੋਗਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਦਿਆਂ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਨਖਾਹ ਵਾਧੇ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਕਾਰਜ ਮਾਹੌਲ, ਸਮਾਜਿਕ ਸੁਰੱਖਿਆ ਅਤੇ ਸਨਮਾਨਯੋਗ ਜੀਵਨ ਪ੍ਰਾਪਤ ਹੋ ਸਕੇ। ਸ੍ਰੀ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਉਪਰਾਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਦਾ ਵਿਸਥਾਰ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਹੋਰ ਭਲਾਈ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਅੰਤ ਵਿੱਚ ਵਿਧਾਇਕ ਨੇ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਅਤੇ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਨਾਲ ਸਫਾਈ ਕਰਮਚਾਰੀਆਂ ਦਾ ਮਨੋਬਲ ਹੋਰ ਮਜ਼ਬੂਤ ਹੋਵੇਗਾ ਅਤੇ ਉਹ ਹੋਰ ਵਧੇਰੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ