ਮੋਰਿੰਡਾ : ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲੇ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ. ਜਾਣਕਾਰੀ ਦਿੰਦਿਆਂ ਬਾਬਾ ਬਲਬੀਰ ਸਿੰਘ ਜੀ ਦੇ ਸਪੁੱਤਰ ਅਨੁਪ੍ਰੀਤ ਸਿੰਘ ਨੇ ਦੱਸਿਆ ਕਿ ਬਾਬਾ ਜੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਿਨਾਂ ਦਾ ਕਿ ਚੰਡੀਗੜ੍ਹ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ।ਅਚਾਨਕ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ| ਉਹਨਾਂ ਦੱਸਿਆ ਕਿ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿੱਖੇ 31 ਜੁਲਾਈ ਨੂੰ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸੰਗਤਾਂ ਨੂੰ ਬਾਬਾ ਜੀ ਦੇ ਪਵਿੱਤਰ ਸਰੀਰ ਦੇ ਦਰਸ਼ਨ ਕਰਵਾਏ ਗਏ ਅਤੇ 1 ਅਗਸਤ ਨੂੰ ਧਿਆਨੂੰ ਮਾਜਰਾ ਵਿਖੇ ਹੀ 12 ਵਜੇ ਦੇ ਕਰੀਬ ਬਾਬਾ ਜੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਬਾਬਾ ਬਲਵੀਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣਾ ਕਰਨ ਤੇ ਇਲਾਕੇ ਦੀਆਂ ਸੰਗਤਾਂ ਅੰਦਰ ਸੋਗਮਈ ਲਹਰ ਪਾਈ ਜਾ ਰਹੀ ਹੈ।