Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹੈੱਡਮਾਸਟਰ ਦਾ ਮੂੰਹ ਮਿੱਠਾ ਕਰਵਾਉਣ ਲੱਗੇ ਅਧਿਆਪਕ ਨੂੰ ਆਇਆ 'ਰੱਦ' ਦਾ ਫ਼ੋਨ

July 31, 2026 07:22 PM
Rozana Sehaj times
ਲੁਧਿਆਣਾ  : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਉਸ ਵੇਲੇ ਹਵਾ ਨਿਕਲ ਗਈ, ਜਦੋਂ ਸਕੂਲ ਦੇ ਖੇਡ ਵਿਭਾਗ ਵਿੱਚ ਦਿੱਤੇ ਗਏ ਨਿਯੁਕਤੀ ਪੱਤਰਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ। ਇਸ ਸਬੰਧੀ ਗੰਭੀਰ ਚਿੰਤਾ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਮੀਤ ਪ੍ਰਧਾਨ ਤਜਿੰਦਰ ਸਿੰਘ ਲਾਡੀ ਜੱਸੜ, ਪਰਮਿੰਦਰ ਸਿੰਘ ਗਾਬੀ ਅਤੇ ਸਾਬਕਾ ਸਰਪੰਚ ਰਬਦੀਪ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਪੰਜਾਬ ਦੇ ਜੰਮਪਲ ਯੋਗ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਵੀ ਨੌਕਰੀਆਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਵੱਡੇ ਪੱਧਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਪੰਜਾਬ ਦੇ ਬੇਰੁਜ਼ਗਾਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਤਨਖਾਹਾਂ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਦਿੱਤੀਆਂ ਜਾਣੀਆਂ ਹਨ, ਇਸ ਲਈ ਇਨ੍ਹਾਂ ਨੌਕਰੀਆਂ 'ਤੇ ਪਹਿਲਾ ਹੱਕ ਇੱਥੋਂ ਦੇ ਨੌਜਵਾਨਾਂ ਦਾ ਬਣਦਾ ਹੈ। ਉਨ੍ਹਾਂ ਮੰਗ ਕੀਤੀ ਕਿ ਰੱਦ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਨੂੰ ਪਹਿਲ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਜਾ ਰਹੇ ਇਸ ਧੱਕੇ ਨੂੰ ਤੁਰੰਤ ਬੰਦ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ