ਡੇਹਲੋਂ/ਆਲਮਗੀਰ : ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਨੌਜਵਾਨ ਆਗੂ ਹੈਰੀ ਸਰਪੰਚ ਨੂੰ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੈਰੀ ਸਰਪੰਚ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਦੌਰਾਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹੈਰੀ ਸਰਪੰਚ ਨੂੰ ਯੂਥ ਵਿੰਗ ਦੇ ਵਾਈਸ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਵਿਧਾਇਕ ਸੰਗੋਵਾਲ ਨੇ ਉਮੀਦ ਜਤਾਈ ਕਿ ਹੈਰੀ ਸਰਪੰਚ ਦੀ ਅਗਵਾਈ ਹੇਠ ਲੁਧਿਆਣਾ ਦਿਹਾਤੀ ਦਾ ਯੂਥ ਵਿੰਗ ਹੋਰ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੋਨੀ ਗਿੱਲ, ਰਵੀ ਝੱਮਟ ਆਫਿਸ ਇਨਚਾਰਜ ਅਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।