Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਤੇ ਹਰਿਆਣਾ ਦੇ ਰਾਜਪਾਲ 'ਯੁੱਧ ਨਸ਼ਿਆਂ ਵਿਰੁੱਧ' ‘ ਕਾਨਫਰੰਸ ‘ਚ ਹੋਣਗੇ ਸ਼ਾਮਲ : ਡਾ. ਗਿੱਲ

July 31, 2026 07:33 PM
Arvinder Singh

ਪਟਿਆਲਾ : 
ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪ੍ਰੋ. ਅਸ਼ੀਮ ਕੁਮਾਰ ਘੋਸ਼ 1 ਅਗਸਤ ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਵਿਖੇ "ਯੁੱਧ ਨਸ਼ਿਆਂ ਵਿਰੁੱਧ - ਨਸ਼ਿਆਂ ਵਿਰੁੱਧ ਜੰਗ" ‘ਤੇ ਕਰਵਾਈ ਜਾ ਰਹੀ ਇੱਕ ਰਾਸ਼ਟਰੀ ਕਾਨਫਰੰਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪ੍ਰਗਟਾਵਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ ਗਿੱਲ ਨੇ ਦੱਸਿਆ ਕਿ ਇਹ ਕਾਨਫਰੰਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ. ਜਸਲੀਨ ਕੇਵਲਾਨੀ, ਡੀਨ ਅਕਾਦਮਿਕ ਡਾ. ਨਰੇਸ਼ ਕੁਮਾਰ ਵਤਸ, ਡੀਨ ਖੋਜ ਡਾ. ਕਮਲਜੀਤ ਕੌਰ, ਪ੍ਰਬੰਧਕੀ ਕਮੇਟੀ ਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਮਹੱਤਤਾ, ਜਾਗਰੂਕਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵਿੱਚ ਕਾਨੂੰਨੀ ਸਿੱਖਿਆ ਦੀ ਭੂਮਿਕਾ, ਅਤੇ ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਰਾਜ ਬਣਾਉਣ ਵਿੱਚ ਵਿਦਿਅਕ ਸੰਸਥਾਵਾਂ, ਸਿਵਲ ਸਮਾਜ, ਸਰਕਾਰੀ ਏਜੰਸੀਆਂ ਅਤੇ ਸਥਾਨਕ ਭਾਈਚਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ 'ਤੇ ਵੀ ਜ਼ੋਰ ਦਿੱਤਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ