Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਲਟੀਪਰਪਜ ਸਕੂਲ ਦੇ 14 ਵਿਦਿਆਰਥੀਆਂ ਨੇ ਜੇਈਈ ਤੇ ਨੀਟ ਕੀਤਾ ਕੁਆਲੀਫਾਈ

July 31, 2026 07:39 PM
Arvinder Singh
ਪਟਿਆਲਾ : ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਅੱਠ ਵਿਦਿਆਰਥੀਆਂ ਨੇ ਜੇਈਈ ਅਤੇ ਛੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੁਆਲੀਫਾਈ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਲ 2026 ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਤਾ ਗਿਆ। ਸਕੂਲ ਦੇ 8 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 6 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਸਫਲਤਾਪੂਰਵਕ ਯੋਗਤਾ ਪ੍ਰਾਪਤ ਕਰਕੇ ਨੀਟ ਵਿੱਚ ਸਫਲ ਵਿਦਿਆਰਥੀਆਂ ਵਿੱਚ ਰਾਜਵੰਸ਼ ਆਹਲੂਵਾਲੀਆ, ਨਵਜੋਤ ਸਿੰਘ, ਵਿਧਿਤਾ, ਇਸ਼ਨੂਰ ਕੌਰ, ਮਨਿੰਦਰ ਸਿੰਘ ਅਤੇ ਸੀਮਾ ਗੁਪਤਾ ਸ਼ਾਮਲ ਹਨ ਜਦਕਿ ਜੇਈਈ ਵਿੱਚ 8 ਵਿਦਿਆਰਥੀਆਂ ਦੀ ਸਫਲਤਾ ਵੀ ਸਕੂਲ ਦੀ ਅਕਾਦਮਿਕ ਉਪਲਬਧੀ ਦਾ ਪ੍ਰਮਾਣ ਹੈ। ਸਨਮਾਨ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਲਗਾਤਾਰ ਸਫਲਤਾ ਹਾਸਲ ਕਰ ਰਹੇ ਹਨ। ਸਨਮਾਨ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਸ਼ਾਲੂ ਮਹਿਰਾ ਵੱਲੋਂ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ