Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਤਿੰਨ ਸਾਲ ਸੇਵਾ ਮਗਰੋਂ ਘਰ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ

July 31, 2026 08:04 PM
Rozana Sehaj times
ਖਨੌਰੀ : ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਵੀ ਘਰ ਦੇ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਆਗੂ ਕਮਲੇਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਅਤੇ ਸਰਕਾਰ ਬਣਨ ਉਪਰੰਤ ਇਹ ਭਰੋਸਾ ਦਿੱਤਾ ਸੀ ਕਿ ਦੂਰ-ਦੁਰਾਡੇ ਖੇਤਰਾਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਮਗਰੋਂ ਘਰ ਤੋਂ ਲਗਭਗ 40 ਕਿਲੋਮੀਟਰ ਦੇ ਦਾਇਰੇ ਅੰਦਰ ਤਬਾਦਲੇ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਜੇ ਤੱਕ ਇਸ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਕਾਰਨ ਦੂਰ-ਦੁਰਾਡੇ ਇਲਾਕਿਆਂ ਵਿੱਚ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰੋਜ਼ਾਨਾ ਲੰਬੀਆਂ ਦੂਰੀਆਂ ਤੈਅ ਕਰਨੀ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਅਧਿਆਪਕ ਆਪਣੀ ਇੱਛਾ ਨਾਲ ਘਰ ਤੋਂ 100 ਕਿਲੋਮੀਟਰ ਜਾਂ ਇਸ ਤੋਂ ਵੱਧ ਦੂਰੀ 'ਤੇ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਵਜੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਾਧੂ ਭੱਤਾ ਦਿੱਤਾ ਜਾਵੇ। ਜਦਕਿ ਜਿਹੜੇ ਅਧਿਆਪਕ ਘਰ ਦੇ ਨੇੜੇ ਤਾਇਨਾਤੀ ਚਾਹੁੰਦੇ ਹਨ, ਉਨ੍ਹਾਂ ਲਈ ਵੱਖਰੀ ਨੀਤੀ ਬਣਾਈ ਜਾਵੇ। ਅਧਿਆਪਕਾਂ ਦਾ ਮੰਨਣਾ ਹੈ ਕਿ ਅਜਿਹੀ ਵਿਵਸਥਾ ਨਾਲ ਦੂਰ ਸੇਵਾ ਕਰਨ ਵਾਲੇ ਅਧਿਆਪਕਾਂ ਨੂੰ ਉਤਸ਼ਾਹ ਮਿਲੇਗਾ ਅਤੇ ਘਰ ਨੇੜੇ ਤਬਾਦਲਾ ਚਾਹੁਣ ਵਾਲਿਆਂ ਦੀ ਸਮੱਸਿਆ ਦਾ ਵੀ ਹੱਲ ਨਿਕਲੇਗਾ। ਅਧਿਆਪਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਵਿਹਾਰਕ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਤਬਾਦਲਾ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ, ਤਾਂ ਜੋ ਅਧਿਆਪਕ ਬਿਨਾਂ ਕਿਸੇ ਤਣਾਅ ਦੇ ਵਿਦਿਆਰਥੀਆਂ ਨੂੰ ਹੋਰ ਵਧੀਆ ਸਿੱਖਿਆ ਪ੍ਰਦਾਨ ਕਰ ਸਕਣ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ