Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

July 31, 2026 08:14 PM
Rozana Sehaj times
ਚੰਡੀਗੜ੍ਹ : ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋਜ਼ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਮੁੜ ਵਸੇਬਾ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ। ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦੇ ਦੂਜੇ ਬੈਚ ਦੇ 10 ਫੈਲੋਜ਼ ਅਤੇ 7 ਸੀਨੀਅਰ ਐਸੋਸੀਏਟ ਲਈ ਅਰਜ਼ੀਆਂ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਸ ਦਾ ਉਦੇਸ਼ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਸਿਖਲਾਈ ਪ੍ਰਾਪਤ ਨੌਜਵਾਨ ਪੇਸ਼ੇਵਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਕਰਨਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ ਅਤੇ ਸੂਬੇ ਦੀ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡੀ.ਆਈ.ਟੀ.ਐਸ.ਯੂ.) ਦੇ ਨਜ਼ਦੀਕੀ ਸਹਿਯੋਗ ਨਾਲ ਚਲਾਇਆ ਜਾ ਰਿਹਾ ਐਲਐਮਐਚਪੀ ਅਜਿਹੇ  ਮਾਨਸਿਕ ਸਿਹਤ ਮਾਹਿਰਾਂ ਦੀ ਟੀਮ ਤਿਆਰ ਕਰ ਰਿਹਾ ਹੈ, ਜੋ ਸੂਬੇ ਭਰ ਵਿੱਚ ਪ੍ਰਮਾਣ-ਆਧਾਰਿਤ ਨਸ਼ਾ ਰੋਕਥਾਮ ਅਤੇ ਮੁੜ ਵਸੇਬਾ ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ। ਐਲਐਮਐਚਪੀ ਫੈਲੋਜ਼ ਮਨੋਵਿਗਿਆਨ, ਜਨਤਕ ਸਿਹਤ  ਅਤੇ ਸਮਾਜਿਕ ਕਾਰਜ ਵਰਗੇ ਵੱਖ-ਵੱਖ ਖੇਤਰਾਂ ਦੇ ਪੇਸ਼ੇਵਰ ਹਨ, ਜਿਨ੍ਹਾਂ ਨੇ ਦੋ ਸਾਲਾਂ ਦੀ ਮਿਆਦ ਲਈ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ ਹੈ। ਇੱਕ ਸਖ਼ਤ ਚੋਣ ਪ੍ਰਕਿਰਿਆ ਰਾਹੀਂ ਚੁਣੇ ਗਏ ਇਹ ਫੈਲੋਜ਼ ਮਨੋ-ਸਮਾਜਿਕ ਦਖਲਅੰਦਾਜ਼ੀ, ਨਸ਼ੇ ਦੀ ਲਤ ਮੁੜ ਲੱਗਣ ਤੋਂ ਰੋਕਣ, ਪ੍ਰੋਗਰਾਮ ਪ੍ਰਬੰਧਨ, ਭਾਈਚਾਰਕ-ਆਧਾਰਿਤ ਮੁੜ ਵਸੇਬੇ ਅਤੇ ਲੀਡਰਸ਼ਿਪ ਸਕਿੱਲਜ਼ ਵਿੱਚ ਗੰਭੀਰ ਸਿਖਲਾਈ ਪ੍ਰਾਪਤ ਕਰਦੇ ਹਨ। ਇਹ ਸਿਖਲਾਈ ਪ੍ਰੋਗਰਾਮ ਦੇ ਸਿਲੈਕਸ਼ਨ-ਕਮ-ਨਾਲੇਜ ਪਾਰਟਨਰ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ (ਟੀ.ਆਈ.ਐੱਸ.ਐੱਸ.), ਮੁੰਬਈ ਦੇ ਸਹਿਯੋਗ ਨਾਲ ਦਿੱਤੀ ਜਾਂਦੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਉਮੀਦ ਨੂੰ ਬਹਾਲ ਕਰਨ ਲਈ ਲੀਡਰਸ਼ਿਪ ਨੂੰ ਹਮਦਰਦੀ ਨਾਲ ਜੋੜਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, "‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਨਸ਼ਿਆਂ ਖ਼ਿਲਾਫ਼ ਇੱਕ ਮੁਹਿੰਮ ਨਹੀਂ ਹੈ; ਇਹ ਪੰਜਾਬ ਦੀ ਜਵਾਨੀ ਨੂੰ ਵਾਪਸ ਮੋੜਨ ਅਤੇ ਸੰਭਾਲਣ ਦਾ ਇੱਕ ਅੰਦੋਲਨ ਹੈ। ਜਿੱਥੇ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਅਸੀਂ ਨਸ਼ੇ ਦੇ ਹਰੇਕ ਪੀੜਤ ਨੂੰ ਸਨਮਾਨਜਨਕ ਜ਼ਿੰਦਗੀ ਵੱਲ ਵਾਪਸ ਲਿਆਉਣ ਅਤੇ ਨੌਜਵਾਨਾਂ ਨੂੰ ਲਤ ਦੇ ਜਾਲ ਵਿੱਚ ਫਸਣ ਤੋਂ ਰੋਕਣ ਲਈ ਵੀ ਉੱਨੇ ਹੀ ਵਚਨਬੱਧ ਹਾਂ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ ਸਾਡੇ ਇਸ ਵਿਸ਼ਵਾਸ ਨੂੰ ਦਰਸਾਉਂਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਉਦੋਂ ਹੀ ਸੰਭਵ ਹੈ ਜਦੋਂ ਸਖ਼ਤ ਕਾਰਵਾਈ, ਇਲਾਜ ਅਤੇ ਰੋਕਥਾਮ- ਤਿੰਨੇ ਇੱਕ ਮਜ਼ਬੂਤ ਸਿਹਤ ਪ੍ਰਣਾਲੀ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਸਿਹਤ ਢਾਂਚੇ ਅਤੇ ਭਾਈਚਾਰਕ ਸਹਿਯੋਗ ਦਾ ਸਮਰਥਨ ਹਾਸਲ ਹੋਵੇ।" ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਲਤ ਇੱਕ ਲੰਬੇ ਸਮੇਂ ਤੱਕ ਰਹਿਣ ਵਾਲੀ ਸਿਹਤ ਸਮੱਸਿਆ ਹੈ, ਜਿਸ ਲਈ ਲਗਾਤਾਰ ਦੇਖਭਾਲ ਦੀ ਲੋੜ ਹੁੰਦੀ ਹੈ। ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਆਪਣੀ ਤਾਇਨਾਤੀ ਦੌਰਾਨ ਇਹ ਫੈਲੋਜ਼ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਇੱਕ ਵਿਅਕਤੀਗਤ ਬੀਮਾਰੀ ਨਹੀਂ, ਸਗੋਂ ਇੱਕ ਸਮਾਜਿਕ ਚੁਣੌਤੀ ਵਜੋਂ ਸਮਝਣ ਦਾ ਪ੍ਰਤੱਖ ਤਜ਼ਰਬਾ ਹਾਸਲ ਕਰਦੇ ਹਨ। ਉਹ ਪਰਿਵਾਰਾਂ ਨਾਲ ਗੱਲਬਾਤ ਕਰਦੇ ਹਨ, ਨਸ਼ਿਆਂ ਕਾਰਨ ਪੈਦਾ ਹੋਏ ਪਰਿਵਾਰਕ ਸੰਕਟਾਂ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ, ਮਰੀਜ਼ਾਂ ਨੂੰ ਇਲਾਜ ਪ੍ਰਕਿਰਿਆ ਨਾਲ ਜੋੜਦੇ ਹਨ, ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਣ ਵਿੱਚ ਸਹਿਯੋਗ ਦਿੰਦੇ ਹਨ ਅਤੇ ਮੁੜ ਵਸੇਬੇ ਨੂੰ ਉਤਸ਼ਾਹਿਤ ਕਰਦੇ ਹਨ। ਇਸ ਦੇ ਨਾਲ ਹੀ ਉਹ ਸਮਾਜਿਕ ਬਦਨਾਮੀ ਦੀ ਭਾਵਨਾ ਨੂੰ ਘਟਾਉਣ, ਭਾਈਚਾਰੇ ਦੀ ਭਾਗੀਦਾਰੀ ਵਧਾਉਣ ਅਤੇ ਨਸ਼ਾ ਛੁਡਾਊ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਵੀ ਮਰੀਜ਼ਾਂ ਦੀ ਲਗਾਤਾਰ ਦੇਖਭਾਲ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੰਦੇ ਹਨ। ਜ਼ਿਲ੍ਹਾ ਪੱਧਰ ’ਤੇ ਅਗਵਾਈ ਪ੍ਰਦਾਨ ਕਰਨ ਤੋਂ ਇਲਾਵਾ, ਐਲਐਮਐਚਪੀ ਦੇ ਪਹਿਲੇ ਬੈਚ ਦੇ ਫੈਲੋਜ਼ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦੇਣ, ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪ੍ਰਭਾਵਸ਼ਾਲੀ ਕਾਰਜ-ਪ੍ਰਣਾਲੀਆਂ ਨੂੰ ਸੰਸਥਾਗਤ ਰੂਪ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। 'ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ' ਦਾ ਪਹਿਲਾ ਬੈਚ ਸਮਾਜ ਦੇ ਨਸ਼ਿਆਂ ਦੀ ਵਰਤੋਂ ਅਤੇ ਲਤ ਨੂੰ ਸਮਝਣ ਅਤੇ ਉਸ ਪ੍ਰਤੀ ਪ੍ਰਤੀਕਿਰਿਆ ਦੇਣ ਦੇ ਤਰੀਕੇ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ। ਅਜਿਹਾ ਕਰਕੇ, ਪੰਜਾਬ ਆਪਣੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਕੇਂਦਰ ਵਿੱਚ ਮਾਨਸਿਕ ਸਿਹਤ ਨੂੰ ਸ਼ਾਮਲ ਕਰ ਰਿਹਾ ਹੈ, ਇਹ ਪ੍ਰਵਾਨ ਕਰਦੇ ਹੋਏ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਪਲਾਈ ਠੱਲ੍ਹਣ ਤੱਕ ਸੀਮਤ ਨਹੀਂ ਹੈ, ਸਗੋਂ ਮਨਾਂ ਨੂੰ ਨਰੋਆ ਕਰਨ, ਪਰਿਵਾਰਾਂ ਦਾ ਮੁੜ ਵਸੇਬਾ ਕਰਨ ਅਤੇ ਹਮਦਰਦੀ ਤੇ ਦੇਖਭਾਲ ਨਾਲ ਜ਼ਿੰਦਗੀਆਂ ਨੂੰ ਮੁੜ ਸੁਰਜੀਤ ਕਰਨ ਬਾਰੇ ਵੀ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ