Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

July 31, 2026 08:47 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਦੀ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਉਰਫ਼ ਗੋਰਾ, ਮਨੀਦੀਪ ਸਿੰਘ, ਦੋਵੇਂ ਵਾਸੀ ਪਿੰਡ ਹਰੜ ਖੁਰਦ, ਅੰਮ੍ਰਿਤਸਰ ; ਪਰਦੀਪ ਸਿੰਘ ਉਰਫ਼ ਲਵ, ਵਾਸੀ ਗੁੱਜਰਪੁਰਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਲਈ ਫੰਡ ਮਿਲੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਫੰਡਿੰਗ ਚੈਨਲਾਂ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 21 ਅਤੇ 22 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਚੌਂਕੀ ਚਮਿਆਰੀ 'ਤੇ ਕੋਈ ਵਿਸਫੋਟਕ ਸਮੱਗਰੀ ਸੁੱਟੀ ਸੀ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਸੋਰਤਾਂ ਅਤੇ ਤਕਨੀਕੀ ਪੜਚੋਲਾਂ ਦੇ ਅਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਅਤੇ ਅਗਲੇਰੀ ਜਾਂਚ ਦੇ ਨਤੀਜੇ ਵਜੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਮਨੀਦੀਪ ਅਤੇ ਪਰਦੀਪ ਨੇ ਰੇਕੀ ਕੀਤੀ ਅਤੇ ਯੋਜਨਾ ਬਣਾਈ, ਜਦੋਂ ਕਿ ਕਰਨਬੀਰ ਨੇ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਪੁਲਿਸ ਚੌਂਕੀ ਚਮਿਆਰੀ 'ਤੇ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮੁਢਲੇ ਨਤੀਜਿਆਂ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਆਈ.ਐਸ.ਆਈ. ਹੈਂਡਲਰ ਸਰਹੱਦੀ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ 15-25 ਸਾਲ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ। ਇਸ ਸਬੰਧੀ ਥਾਣਾ ਅਜਨਾਲਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 326-ਬੀ, 221, 132, 48, 111, 113, 61(2) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 250 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼