Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਅਤੇ ਸਾਧਨੌਲੀ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

July 31, 2026 08:49 PM
Rozana Sehaj times

ਨਾਭਾ  :  
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਅਤੇ ਸਾਧਨੌਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
 
 
 
 
 
3 Attachments  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ