Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਬਲਾਚੌਰ ਵਿਖੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

July 31, 2026 09:21 PM
Rozana Sehaj times
ਬਲਾਚੌਰ : ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਧੱਕਤਾਣਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ-ਨਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਵਿਧਾਇਕਾ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਅਤੇ ਹੋਰ ਸਾਂਝੇ ਕੰਮਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਜਿਸ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਹੋਰ ਸੁਖਾਲੀ ਹੋਵੇਗੀ। " ਵਿਧਾਇਕਾ ਕਟਾਰੀਆ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲਾਰਿਆਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਨਿਰੰਤਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੀਆਂ ਚਿਰਾਂ ਤੋਂ ਲਟਕਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ