Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

July 31, 2026 09:26 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀਆਂ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਪ੍ਰਾਜੈਕਟ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿੱਚੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕ ਨਿਰਮਾਣ ਕਾਰਜ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨੂੰ ਤਿੰਨ ਮਹੀਨਿਆਂ ਦੀ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਮਲਕਪੁਰ ਵਿੱਚ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਵਿੱਚ 9.80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਂਗਣਵਾੜੀ ਸੈਂਟਰ, 2 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ, 5 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਪਿੰਡ ਦੀ ਫਿਰਨੀ (ਰਸਤਾ) ਸ਼ਾਮਲ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਂਦਿਆਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਰੌਸ਼ਨੀ ਅਤੇ ਹੋਰ ਲੋਕ ਭਲਾਈ ਨਾਲ ਸਬੰਧਤ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਨਗੇ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼