Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

July 31, 2026 09:45 PM
Rozana Sehaj times

 

ਅੰਮ੍ਰਿਤਸਰ : ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਅੱਜ ਟਰਬਨੇਟਰ ਗਰੁੱਪ ਦੇ ਪ੍ਰਧਾਨ ਸ. ਜਗਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਤਸਵੀਰ 'ਤੇ ਫੁੱਲਾਂ ਦੇ ਹਾਰ ਅਰਪਿਤ ਕੀਤੇ ਗਏ। ਸਮਾਗਮ ਦੌਰਾਨ ਯਤੀਮਖ਼ਾਨਾ ਦੇ ਬੱਚਿਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ ਕਵਿਤਾਵਾਂ ਅਤੇ ਦੇਸ਼ਭਗਤੀ ਭਰਪੂਰ ਪੇਸ਼ਕਾਰੀਆਂ ਰਾਹੀਂ ਸ਼ਰਧਾਂਜਲੀ ਭੇਂਟ ਕੀਤੀ ਗਈ। ਹਾਜ਼ਰ ਮਹਿਮਾਨਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ। ਵਕਤਾਵਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਨੇ ਸਾਲ 1907 ਤੋਂ 1919 ਤੱਕ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿੱਚ ਰਹਿ ਕੇ ਸਿੱਖਿਆ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀਆਂ ਨਾਲ ਜੁੜੇ ਇਤਿਹਾਸਕ ਤੱਥ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਮਹਿਮਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਵੱਡਿਆਂ ਦੀ ਯਾਦ ਵਿੱਚ ਬੂਟੇ ਵੀ ਲਗਾਏ ਗਏ। ਟਰਬਨੇਟਰ ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸਿਹਤ ਸੰਭਾਲ ਅਤੇ ਸਿੱਖੀ ਸਰੂਪ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ। ਇਸ ਮੌਕੇ ਟਰਬਨੇਟਰ ਗਰੁੱਪ ਅੰਮ੍ਰਿਤਸਰ ਦੇ ਮੈਂਬਰ ਸ. ਤਜਿੰਦਰਪਾਲ ਸਿੰਘ ਸੰਧੂ (ਸੇਵਾਮੁਕਤ ਏ.ਡੀ.ਸੀ.), ਸ. ਸੁਖਮਿੰਦਰ ਸਿੰਘ (ਐਕਸੀਅਨ), ਸ. ਕੁਲਵੰਤ ਸਿੰਘ, ਸ. ਸੁਖਦੇਵ ਸਿੰਘ, ਸ. ਕਾਬਲ ਸਿੰਘ, ਸ. ਜਗਵੀਰ ਸਿੰਘ ਚੀਮਾ (ਸਾਬਕਾ ਫ਼ੌਜੀ), ਸ. ਨਵਤੇਜ ਸਿੰਘ, ਸ. ਭੁਪਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਰਣਜੀਤ ਸਿੰਘ (ਸਾਬਕਾ ਸਕੱਤਰ, ਐਸ.ਜੀ.ਪੀ.ਸੀ.), ਸ. ਹਰਮਿੰਦਰ ਸਿੰਘ (ਸਾਬਕਾ ਚੀਫ਼ ਇੰਜੀਨੀਅਰ, ਜੀ.ਐਨ.ਡੀ.ਯੂ.), ਸ. ਮਨਦੀਪ ਸਿੰਘ, ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ, ਯਤੀਮਖ਼ਾਨਾ ਦੇ ਪ੍ਰਬੰਧਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

More in Majha

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ