Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

August 01, 2026 05:57 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ। ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ।  ਉਨ੍ਹਾਂ ਕਿਹਾ  ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 48 ਮਿਤੀ 31-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼