Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪ੍ਰਵਾਸੀ ਬੱਚੇ ਦੀ ਨਹਿਰ 'ਚ ਡੁੱਬਣ ਕਾਰਨ ਮੌਤ

August 01, 2026 05:59 PM
Rozana Sehaj times
 
ਸੁਨਾਮ : ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇੱਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹੋਣ ਦੀ ਦੁਖਦਾਈ ਖਬਰ ਹੈ।ਮਿਲੀ ਦੱਸਿਆ ਗਿਆ ਹੈ ਕਿ ਮਜ਼ਦੂਰੀ ਕਰਨ ਵਾਲੇ ਬਿਹਾਰ ਦੇ ਮੂਲ ਨਿਵਾਸੀ ਰਾਜੀਵ ਪੰਡਿਤ ਦਾ 14 ਕੁ ਸਾਲ ਦਾ ਲੜਕਾ ਮਿਯੰਕ ਜੋ ਕਿ ਸਿਸ਼ੂ ਭਾਰਤੀ ਮਾਡਲ ਸਕੂਲ ਸੁਨਾਮ ਵਿੱਚ ਨੌਂਵੀ ਜਮਾਤ ਚ ਪੜ੍ਹਦਾ ਸੀ ਅਤੇ ਸਕੂਲ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਹੋਣ ਕਾਰਨ ਘਰ ਵਿਚ ਕਿਸੇ ਨੂੰ  ਬਿਨ੍ਹਾਂ ਦੱਸੇ ਆਪਣੇ ਦੋਸਤਾਂ ਨਾਲ ਪਿੰਡ ਰਾਮਗੜ੍ਹ ਜਵੰਧਾ ਨੇੜਿਉਂ ਲੰਘਦੀ ਨਹਿਰ ਵਿਚ ਨਹਾਉਣ ਚਲਾ ਗਿਆ।ਇਸ ਦੌਰਾਨ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ। ਜਦੋਂ ਸ਼ਾਮ ਤੱਕ ਮਿਯੰਕ ਘਰ ਵਾਪਸ ਨਾ ਆਇਆ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋਸਤਾਂ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਮਿਯੰਕ ਨਹਿਰ ਵਿਚ ਡੁੱਬ ਗਿਆ ਹੈ। ਇਸ ਸਬੰਧੀ ਪੁਲਿਸ ਥਾਣਾ ਛਾਜਲੀ ਦੇ ਐਸ ਐਚ ਓ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਬੱਚੇ ਦੀ ਅਜੇ ਤੱਕ ਲਾਸ਼ ਨਹੀ ਮਿਲੀ।ਪੁਲਿਸ ਵਲੋਂ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਹਿਰ ਚੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ