Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਏ.ਕੇ. ਸਿਪਸ ਸਕੂਲ ਵਿਖੇ ਡੇਂਗੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

August 01, 2026 06:06 PM
Rozana Sehaj times
 
ਬੂਥਗੜ੍ਹ :  ਪੀ.ਐਚ.ਸੀ. ਬੂਥਗੜ੍ਹ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਏ.ਕੇ. ਸਿਪਸ ਸਕੂਲ, ਸੈਕਟਰ-123 ਵਿਖੇ ਡੇਂਗੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ "ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਆਪਣੇ ਘਰਾਂ, ਸਕੂਲਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕੂਲਰਾਂ, ਗਮਲਿਆਂ, ਟਾਇਰਾਂ, ਟੈਂਕੀਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀl ਪ੍ਰੋਗਰਾਮ ਦੌਰਾਨ ਡਾ. ਕਿਰਨਦੀਪ ਕੌਰ (ਆਰ.ਐਮ.ਓ., ਬਹਿਲੋਲਪੁਰ) ਅਤੇ ਏਮਸ ਮੈਡੀਕਲ ਕਾਲਜ, ਮੋਹਾਲੀ ਦੇ ਐਮ.ਬੀ.ਬੀ.ਐਸ. ਇੰਟਰਨ ਆਰਚੀ, ਦਿਸ਼ਾਂਤ ਗੋਇਲ, ਦਿਸ਼ਾ, ਗੌਰਵ, ਹੈਰੀਲੀਨ ਕੌਰ, ਹਰਨੂਰ ਕੌਰ, ਗੁਰਵੀਰ ਸਿੰਘ ਅਤੇ ਅਰਮਾਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜਾਗਰੂਕਤਾ ਵਧਾਉਣ ਲਈ ਡੇਂਗੂ ਵਿਸ਼ੇ 'ਤੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਅਤੇ ਕੋਆਰਡੀਨੇਟਰ ਪ੍ਰਦੀਪ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।
 
 
 
 
 
 
 
 

Have something to say? Post your comment