Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਬਾਪੂ ਤਰਸੇਮ ਸਿੰਘ

August 01, 2026 06:41 PM
Rozana Sehaj times
ਸੁਨਾਮ :  ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਆਖਿਆ ਹੈ ਕਿ ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਆਖਿਆ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੰਮੀ ਜੱਦੋਜਹਿਦ ਤੋਂ ਬਾਅਦ ਇੰਗਲੈਂਡ ਦੀ ਧਰਤੀ ਤੇ ਜਾਕੇ ਲਿਆ। ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਪੁੱਜੇ ਬਾਪੂ ਤਰਸੇਮ ਸਿੰਘ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ, ਜਿਸ ਕਾਰਨ ਅਜੋਕੇ ਸਮੇਂ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਿਆਂ ਵਰਗੀਆਂ ਅਲਾਮਤਾਂ ਨਾਲ ਜੂਝ ਰਿਹਾ ਹੈ। ਐਡਵੋਕੇਟ ਕਰਮਜੀਤ ਸਿੰਘ ਸੁਨਾਮ ਅਤੇ ਚਿਮਨਦੀਪ ਸਿੰਘ ਮਿਲਖੀ ਨੇ ਆਖਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਭਵਿੱਖ ਵਿੱਚ ਵੱਡੇ ਇਕੱਠ ਕਰਕੇ ਪੰਜਾਬ ਦੀ ਬਿਹਤਰੀ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਕਤ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਸਿਜਦਾ ਕਰਦਿਆਂ ਆਖਿਆ ਕਿ ਸ਼ਹੀਦ ਨੇ ਫਰੰਗੀਆਂ ਤੋਂ ਬਦਲਾ ਲੈਕੇ ਇਨਕਲਾਬ ਦਾ ਅਸਲੀ ਅਰਥ ਮਹਿਸੂਸ ਕਰਵਾ ਦਿੱਤਾ ਗਿਆ ਹੈ। ਪਾਰਟੀ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਜ਼ੁਲਮ ਦੇ ਖ਼ਿਲਾਫ਼ ਡੱਟ ਕੇ ਖੜੀ ਰਹੇਗੀ। 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ