Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Majha

ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ

August 01, 2026 06:45 PM
Rozana Sehaj times
 
ਪੁਲਸ ਨੇ ਇਹਨਾਂ ਦੋਸ਼ੀਆਂ ਕੋਲੋਂ ਕਾਬੂ ਕੀਤੇ ਵੱਖ ਵੱਖ ਕੰਪਨੀਆਂ ਦੇ 57 ਮੋਬਾਈਲ ਫ਼ੋਨ 
ਜੰਡਿਆਲਾ ਗੁਰੂ : ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਚੈਕਿੰਗ ਸਬੰਧੀ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਸੀ, ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਬੈਗਾਂ ਵਿਚੋਂ 57 ਮੋਬਾਈਲ ਬਰਾਮਦ ਕੀਤੇ ਗਏ। ਦੋਸ਼ੀਆਂ ਦੀ ਪਛਾਣ ਹਰਭੇਜ ਸਿੰਘ ਭੇਜਾ ਵਾਸੀ ਚੱਕਪੱਤੀ ਥਾਣਾ ਕਬੀਰਪੁਰ ਜਿਲਾ ਕਪੂਰਥਲਾ, ਅੰਮ੍ਰਿਤਪਾਲ ਸਿੰਘ ਵਾਸੀ ਰਾਜੇਸ਼ ਨਗਰ ਬਟਾਲਾ ਰੋਡ ਅੰਮ੍ਰਿਤਸਰ, ਸਾਹਿਲ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਰਜੇਸ਼ ਬਾਂਸਲ ਵਾਸੀ ਮੋਹਨ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ। ਇਹਨਾਂ ਦੋਸ਼ੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਜੋਕਿ ਮੋਬਾਈਲ ਸਨੇਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦਿੰਦੇ ਹਨ ਅੰਜਾਮ ਅਤੇ ਇਹਨਾਂ ਦੋਸ਼ੀਆਂ ਵੱਲੋਂ ਦਿੱਲੀ ਅਤੇ ਹੋਰ ਦੂਰ ਦੀਆਂ ਮਾਰਕੀਟਾਂ ਵਿੱਚ ਮੋਬਾਈਲ ਸਸਤੇ ਰੇਟਾਂ ਵਿਚ ਵੇਚ ਦਿੱਤੇ ਜਾਂਦੇ ਹਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿੱਚ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਡੂੰਘਿਆਈ ਨਾਲ ਜਾਂਚ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿੱਥੋਂ ਕਿੱਥੋਂ ਮੋਬਾਇਲ ਚੋਰੀ ਕੀਤੇ ਹਨ  ਤਫਤੀਸ਼ ਤੋਂ ਬਾਅਦ ਬਰਾਮਦ ਹੋਏ ਮੋਬਾਈਲ ਫੋਨ ਉਹਨਾਂ ਦੇ ਅਸਲ ਮਾਲਿਕਾਂ ਨੂੰ ਦੇ ਦਿੱਤੇ ਜਾਣਗੇ।
 
ਬਾਈਟ: ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ

Have something to say? Post your comment

More in Majha

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ