Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

August 01, 2026 06:54 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 518ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ, 15,249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 193ਵੇਂ ਦਿਨ ਵੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਨੂੰ ਜਾਰੀ ਰੱਖਦਿਆਂ 586 ਛਾਪੇਮਾਰੀਆਂ ਕਰਕੇ ਚਾਰ ਹਥਿਆਰਾਂ ਸਮੇਤ 350 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 230 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਚਾਰ ਭਗੌੜੇ ਅਪਰਾਧਈਆਂ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 'ਤੇ ਰਿਪੋਰਟ ਕਰ ਸਕਦੇ ਹਨ। 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ