Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਮਹਿੰਗੇ ਸ਼ੌਂਕਾਂ ਨੇ ਬੱਚੇ ਨੂੰ ਬਣਾਇਆ ਚੋਰ! 13 ਸਾਲਾ ਨਾਬਾਲਗ ਦੀ ਕਰਤੂਤ ਨੇ ਸਮਾਜ ਨੂੰ ਦਿੱਤਾ ਵੱਡਾ ਸਬਕ

August 01, 2026 09:23 PM
Rozana Sehaj times
ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਵਿੱਚ ਸਾਹਮਣੇ ਆਏ ਇੱਕ ਹੈਰਾਨ ਕਰਨ ਵਾਲੇ ਮਾਮਲੇ ਨੇ ਪੂਰੇ ਸਮਾਜ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਮਾਮਲਾ ਮਾਛੀਵਾੜਾ ਸਾਹਿਬ ਵਿੱਚ ਇਕ ਘਰ 15 ਲੱਖ ਦੀ ਚੋਰੀ ਹੋਣ ਦਾ ਸੀ। ਜਿਸ ਤੇ ਪਰਿਵਾਰ ਨੇ ਪੁਲਿਸ ਕੋਲ ਸ਼ਕ ਦੇ ਆਧਾਰ ਤੇ ਕਿਸੇ ਵਿਅਕਤੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਹ ਚੋਰੀ ਦਾ ਮਾਮਲਾ ਅਖਵਾਰਾਂ ਦੀਆਂ ਸੁਰਖੀਆਂ ਬਣਨ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਹੈਰਾਨੀਜਨਕ ਖੁਲਾਸਾ ਹੋਇਆ। ਜਿਸ ਵਿੱਚ ਪਰਿਵਾਰ ਦਾ ਛੋਟਾ ਲੜਕਾ ਯੋਗੇਸ਼ ਜੈਨ ਜੋ ਕਿ 8ਵੀਂ ਜਮਾਤ ਦਾ ਵਿਦਿਆਰਥੀ ਹੈ, ਉਹ ਹੀ ਇਸ ਘਟਨਾ ਦਾ ਮਾਸਟਰ ਮਾਇੰਡ ਨਿਕਲਿਆ।
ਅੱਠਵੀਂ ਜਮਾਤ ਵਿੱਚ ਪੜ੍ਹਦੇ 13 ਸਾਲਾ ਨਾਬਾਲਗ ਵੱਲੋਂ ਆਪਣੇ ਹੀ ਘਰ ਵਿੱਚੋਂ ਕਰੀਬ 15 ਲੱਖ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਨੇ ਬੱਚਿਆਂ ਵਿੱਚ ਵੱਧ ਰਹੇ ਮਹਿੰਗੇ ਸ਼ੌਂਕਾਂ ਅਤੇ ਦਿਖਾਵੇ ਦੀ ਪ੍ਰਵਿਰਤੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
 
ਜਾਂਚ ਦੌਰਾਨ ਸਾਹਮਣੇ ਆਇਆ ਕਿ ਨਾਬਾਲਗ ਕਿਸੇ ਅਪਰਾਧਿਕ ਗਿਰੋਹ ਨਾਲ ਨਹੀਂ ਜੁੜਿਆ ਸੀ। ਮਹਿੰਗੇ ਮੋਬਾਈਲ ਫੋਨ, ਵੀਡੀਓ ਗੇਮਾਂ ਅਤੇ ਸ਼ਾਨਦਾਰ ਜੀਵਨਸ਼ੈਲੀ ਦੀ ਇੱਛਾ ਨੇ ਉਸ ਨੂੰ ਆਪਣੇ ਹੀ ਘਰ ਵਿੱਚ ਚੋਰੀ ਕਰਨ ਲਈ ਪ੍ਰੇਰਿਤ ਕੀਤਾ। ਪੁਲਿਸ ਅਨੁਸਾਰ ਚੋਰੀ ਕੀਤੀ ਰਕਮ ਨਾਲ ਉਸ ਨੇ ਕਰੀਬ 75 ਹਜ਼ਾਰ ਰੁਪਏ ਦੀ ਵੀਡੀਓ ਗੇਮ, ਦੋ-ਤਿੰਨ ਮਹਿੰਗੇ ਮੋਬਾਈਲ ਫੋਨ ਅਤੇ ਪਿਤਾ ਤੋਂ ਲਏ ਪੈਸਿਆਂ ਵਿੱਚ ਕਰੀਬ ਡੇਢ ਲੱਖ ਰੁਪਏ ਮਿਲਾ ਕੇ ਇੱਕ ਬੁਲੇਟ ਮੋਟਰਸਾਈਕਲ ਵੀ ਖਰੀਦ ਲਈ।
ਪਰਿਵਾਰ ਨੂੰ ਗੁਮਰਾਹ ਕਰਨ ਲਈ ਉਸ ਨੇ ਝੂਠ ਬੋਲਿਆ ਕਿ ਇੱਕ ਅਮੀਰ ਦੋਸਤ, ਜੋ ਵਿਦੇਸ਼ ਰਹਿੰਦਾ ਹੈ, ਇਹ ਸਾਰਾ ਸਮਾਨ ਉਸ ਨੂੰ ਤੋਹਫ਼ੇ ਵਜੋਂ ਦਿੰਦਾ ਹੈ। ਚੋਰੀ ਦਾ ਭੇਦ ਲੁਕਾਉਣ ਲਈ ਉਸ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਘਰ ਵਿੱਚੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਪਰ ਸੀਸੀਟੀਵੀ ਫੁਟੇਜ ਅਤੇ ਪੁਲਿਸ ਦੀ ਡੂੰਘੀ ਜਾਂਚ ਦੌਰਾਨ ਸੱਚ ਸਾਹਮਣੇ ਆ ਗਿਆ ਅਤੇ ਨਾਬਾਲਗ ਨੇ ਆਪਣਾ ਜੁਰਮ ਕਬੂਲ ਕਰ ਲਿਆ। ਪੁਲਿਸ ਨੇ ਪਿਤਾ ਅਭੈ ਜੈਨ ਅਤੇ ਪੁੱਤਰ ਯੋਗੇਸ਼ ਜੈਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਰ ਮੁਲਜ਼ਮ ਪੁਲਿਸ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ।
 
ਸ਼ਹਿਰ ਦੇ ਕੁਝ ਵਿਅਕਤੀ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਵਿੱਚ ਲੱਗੇ ਰਹੇ 
ਸੂਤਰਾਂ ਮੁਤਾਬਕ ਮਾਮਲੇ ਦੇ ਖੁਲਾਸੇ ਤੋਂ ਬਾਅਦ ਸ਼ਹਿਰ ਦੇ ਕੁਝ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਇਸ ਮਾਮਲੇ ਨੂੰ ਦਬਾਉਣ ਦੇ ਯਤਨ ਵੀ ਕੀਤੇ ਗਏ। ਹਾਲਾਂਕਿ, ਪੁਲਿਸ ਨੇ ਜਾਂਚ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਅਤੇ ਕਾਨੂੰਨੀ ਕਾਰਵਾਈ ਨੂੰ ਤਰਜੀਹ ਦਿੱਤੀ। ਸੂਤਰਾਂ ਅਨੁਸਾਰ ਪੁਲਿਸ ਦਾ ਮੰਨਣਾ ਸੀ ਕਿ ਅਜਿਹੇ ਮਾਮਲਿਆਂ ਨੂੰ ਲੁਕਾਉਣ ਦੀ ਬਜਾਏ ਸਮਾਜ ਸਾਹਮਣੇ ਲਿਆਉਣਾ ਜ਼ਰੂਰੀ ਹੈ ਤਾਂ ਜੋ ਬੱਚਿਆਂ ਅਤੇ ਮਾਪਿਆਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ ਅਤੇ ਜੁਰਮ ਦੇ ਨਤੀਜਿਆਂ ਬਾਰੇ ਜਾਗਰੂਕਤਾ ਪੈਦਾ ਹੋਵੇ।
 
ਮੁਲਜ਼ਮਾਂ ਦਾ ਪੁਲਿਸ ਗ੍ਰਿਫ਼ਤ ਤੋਂ ਬਾਹਰ ਹੋਣਾ ਸਵਾਲੀਆ ਨਿਸ਼ਾਨ?
ਪੁਲਿਸ ਨੇ ਚਾਹੇ ਮਾਮਲਾ ਦਰਜ ਕਰ ਲਿਆ ਹੈ ਪਰ ਮੁਲਜ਼ਮਾਂ ਦਾ ਪੁਲਿਸ ਗ੍ਰਿਫ਼ਤ ਤੋਂ ਬਾਹਰ ਹੋਣਾ ਪੁਲਿਸ ਦੀ ਕਾਰਵਾਈ ਤੇ ਸਵਾਲੀਆ ਨਿਸ਼ਾਨ ਲਗਾ ਰਿਹਾ ਹੈ ਕਿਉਂਕਿ ਚੋਰੀ ਦੇ ਮਾਮਲੇ ਸਬੰਧੀ ਪੂਰਾ ਪਰਿਵਾਰ ਦਿਨਭਰ ਥਾਣੇ ਵਿਚ ਮੌਜੂਦ ਰਿਹਾ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਉਹਨਾਂ ਦਾ ਗਿਰਫ਼ਤਾਰ ਨਾ ਹੋਣਾ ਪੁਲਿਸ ਦੀ ਕਾਰਵਾਈ ਤੇ ਸਵਾਲੀਆ ਚਿੰਨ੍ਹ ਲਗਾ ਰਿਹਾ ਹੈ।
 
ਚੋਰੀ ਦਾ ਸੋਨਾ ਕਿੱਥੇ ਵੇਚਿਆ ਗਿਆ?
ਪੁਲਿਸ ਦੀ ਜਾਂਚ ਦਾ ਸਭ ਤੋਂ ਅਹਿਮ ਵਿਸ਼ਾ ਇਹ ਵੀ ਹੈ ਕਿ ਲੜਕੇ ਦੁਆਰਾ ਚੋਰੀ ਕੀਤਾ ਸੋਨਾ ਕਿਸ ਦੇ ਕੋਲ ਵੇਚਿਆ ਗਿਆ ਅਤੇ ਚੋਰੀ ਦੇ ਪੈਸਿਆਂ ਨਾਲ ਜੋ ਵੀ ਸਮਾਨ ਖਰੀਦਿਆ ਗਿਆ ਹੈ ਉਹ ਕਿੱਥੋਂ ਕਿਥੋਂ ਖਰੀਦਿਆ ਗਿਆ ਸੀ

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ