Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਜੁਲਾਈ ਮਹੀਨੇ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ, 177 ਕੇਸ ਦਰਜ, 285 ਮੁਲਜ਼ਮ ਗ੍ਰਿਫ਼ਤਾਰ : ਐਸ.ਐਸ.ਪੀ. ਮੋਗਾ

August 01, 2026 09:36 PM
Amjad Hussain Khan
 
 
ਮੋਗਾ : ਜ਼ਿਲ੍ਹਾ ਪੁਲਿਸ ਮੋਗਾ ਨੇ 1 ਜੁਲਾਈ ਤੋਂ 31 ਜੁਲਾਈ 2026 ਤੱਕ ਕੀਤੀਆਂ ਕਾਰਵਾਈਆਂ ਦਾ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਨਸ਼ਿਆਂ ਅਤੇ ਅਪਰਾਧ ਵਿਰੁੱਧ ਚਲਾਈ ਮੁਹਿੰਮ ਦੌਰਾਨ 177 ਮੁਕੱਦਮੇ ਦਰਜ ਕਰਕੇ 285 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 4.308 ਕਿਲੋਗ੍ਰਾਮ ਹੈਰੋਇਨ, 60 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 4,325 ਨਸ਼ੀਲੀਆਂ ਗੋਲੀਆਂ, 56,900 ਰੁਪਏ ਡਰੱਗ ਮਨੀ, 405.750 ਲੀਟਰ ਸ਼ਰਾਬ ਠੇਕਾ, 3.750 ਲੀਟਰ ਨਾਜਾਇਜ਼ ਸ਼ਰਾਬ, 25 ਲੀਟਰ ਲਾਹਣ, 5 ਪਿਸਤੌਲ, 4 ਮੈਗਜ਼ੀਨ ਅਤੇ 52 ਜਿੰਦਾ ਰੌਂਦ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਦੱਸਿਆ ਗਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ 16 ਕਾਸੋ ਆਪਰੇਸ਼ਨ ਚਲਾਏ ਗਏ ਅਤੇ "ਡਰੱਗ ਹਾਟ ਸਪਾਟ" ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਮੁਹਿੰਮ ਦੌਰਾਨ 32 ਕੇਸ ਦਰਜ ਕਰਕੇ 47 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ 4 ਜੁਲਾਈ ਨੂੰ "ਆਪਰੇਸ਼ਨ ਪ੍ਰਹਾਰ-3" ਤਹਿਤ ਵੀ ਵੱਡੀ ਕਾਰਵਾਈ ਕਰਦਿਆਂ ਕਈ ਵੱਡੇ ਸਪਲਾਇਰਾਂ, ਪੀ.ਓਜ਼ ਅਤੇ ਹੋਰ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲਾ ਸਮਾਨ, ਹਥਿਆਰ ਅਤੇ ਵਾਹਨ ਜ਼ਬਤ ਕੀਤੇ ਗਏ।
ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਅਤੇ "ਪਿੰਡਾਂ ਦੇ ਪਹਿਰੇਦਾਰ" ਮੁਹਿੰਮਾਂ ਤਹਿਤ ਨਸ਼ਾ ਤਸਕਰਾਂ, ਗੈਰਕਾਨੂੰਨੀ ਸ਼ਰਾਬ ਵੇਚਣ ਵਾਲਿਆਂ, ਹਥਿਆਰ ਰੱਖਣ ਵਾਲਿਆਂ ਅਤੇ ਹੋਰ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਇਸ ਦੌਰਾਨ ਕਈ ਚੋਰੀ ਅਤੇ ਲੁੱਟ ਦੇ ਮਾਮਲਿਆਂ ਦਾ ਵੀ ਪਰਦਾਫ਼ਾਸ਼ ਕੀਤਾ ਗਿਆ ਅਤੇ ਵੱਡੀ ਮਾਤਰਾ ਵਿੱਚ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ। ਐੱਸ.ਐੱਸ.ਪੀ. ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਮੀਨਾਰਾਂ ਅਤੇ ਜਾਗਰੂਕਤਾ ਮੀਟਿੰਗਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
 
 
 
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ