Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਮਾਮਲੇ ਵਿਚ ਗ੍ਰਿਫ਼ਤਾਰ ਦੋ ਜਣਿਆਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜਿਆ

August 01, 2026 09:38 PM
Rozana Sehaj times

 

ਸੰਗਰੂਰ- ਪਿਛਲੇਂ ਹਫਤੇ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿਚ ਗਿਰਫ਼ਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
 
ਇਸ ਦੇ ਸਬੰਧ ਵਿਚ ਸੰਗਰੂਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿਚ ਦੋ ਨੌਜਵਾਨਾਂ ਹੈਪੀ ਸਿੰਘ ਵਾਸੀ ਭੰਮਾਬੱਦੀ ਅਤੇ ਜਸਪ੍ਰੀਤ ਸਿੰਘ ਜੱਸੀ ਵਾਸੀ ਲਹਿਰਾ ਨੂੰ ਨਾਮਜਦ ਕਰ ਕੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ।
 
ਪੁਲਿਸ ਨੇ ਦਰਜ ਮਾਮਲੇ ਵਿਚ ਯੂ.ਏ.ਪੀ.ਏ. ਦੀਆਂ ਧਾਰਾਵਾਂ ਦਾ ਵਾਧਾ ਕਰਦਿਆਂ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਇਨ੍ਹਾਂ ਦੋਨਾਂ ਨੌਜਵਾਨਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਅੱਜ ਰਿਮਾਂਡ ਖ਼ਤਮ ਹੋਣ ਉੱਤੇ ਫਿਰ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਦੋਨੋਂ ਨੌਜਵਾਨਾਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ