Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਡੀਐਸਜੀਐਮਸੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸੰਗਤ ਲਈ ਨਵਾਂ ਸ਼ੈੱਡ

August 01, 2026 09:59 PM
Rozana Sehaj times
 
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਵਾਂ ਸ਼ੈੱਡ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਵਾਂ ਸ਼ੈੱਡ ਭਾਵੇਂ ਇੱਕ ਛੋਟਾ ਜਿਹਾ ਉਪਰਾਲਾ ਹੈ, ਪਰ ਸੰਗਤ ਨੂੰ ਵਧੇਰੇ ਆਰਾਮ, ਸੁਰੱਖਿਆ ਅਤੇ ਸਹੂਲਤਾਂ ਦੇਣ ਲਈ ਇੱਕ ਅਹਿਮ ਉਪਰਾਲਾ  ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਇਸ ਗੱਲ ਲਈ ਵਚਨਬੱਧ ਰਹੀ ਹੈ ਕਿ ਗੁਰੂ ਘਰ ਆਉਣ ਵਾਲੇ ਹਰ ਸ਼ਰਧਾਲੂ ਨੂੰ ਵਧੀਆ ਪ੍ਰਬੰਧ ਅਤੇ ਸੁਖਦਾਇਕ ਮਾਹੌਲ ਮੁਹੱਈਆ ਕਰਵਾਇਆ ਜਾਵੇ। ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੰਕਲਪ ਹੈ ਕਿ ਗੁਰਦੁਆਰਾ ਸਾਹਿਬਾਂ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਲਗਾਤਾਰ ਆਧੁਨਿਕ ਅਤੇ ਹੋਰ ਬਿਹਤਰ ਬਣਾਇਆ ਜਾਵੇ, ਤਾਂ ਜੋ ਗੁਰੂ ਸਾਹਿਬ ਦੇ ਦਰ 'ਤੇ ਆਉਣ ਵਾਲਾ ਹਰ ਸ਼ਰਧਾਲੂ ਆਪਣੇ ਆਪ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਨਮਾਨਤ ਮਹਿਸੂਸ ਕਰੇ।
ਡੀਐਸਜੀਐਮਸੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਵੀ ਸੰਗਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੇ ਲੋਕ-ਹਿੱਤ ਕਾਰਜ ਜਾਰੀ ਰੱਖੇਗੀ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ।
 
 
 
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ