Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

August 01, 2026 10:13 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਬਲਾਕ ਮੋਹਾਲੀ ਦੇ ਪਿੰਡ ਮਾਣਕ ਮਾਜਰਾ ਅਤੇ ਭਾਗੋ ਮਾਜਰਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਅਤੇ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਸਮਾਨਤਾ, ਭਾਈਚਾਰਕ ਸਾਂਝ, ਮਾਨਵਤਾ ਅਤੇ ਸਮਾਜਿਕ ਬਰਾਬਰੀ ਦੇ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਦਸਤਾਵੇਜ਼ੀ ਫ਼ਿਲਮ ਰਾਹੀਂ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨੂੰ ਸਾਂਭਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਰਬ ਸਾਂਝੇ ਸੰਦੇਸ਼ ਨੂੰ ਹੋਰ ਪ੍ਰਚਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮਾਂ ਦੇ ਪ੍ਰਦਰਸ਼ਨ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਖੇਤਰਾਂ ਵਿੱਚ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਦੇ ਸਰਬ ਸਾਂਝੇ ਸੰਦੇਸ਼ ਤੋਂ ਜਾਣੂ ਹੋ ਸਕਣ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ