Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ

August 02, 2026 10:29 AM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਕਲ੍ਹ ਸ਼ਾਮ ਪਿੰਡ ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਬਰਾਬਰੀ, ਮਾਨਵਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਹੋਏ। ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸੱਚ, ਮਿਹਨਤ, ਨਿਮਰਤਾ ਅਤੇ ਪਰਮਾਤਮਾ ਦੀ ਭਗਤੀ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਦੇ ਉਪਦੇਸ਼ ਸਮਾਜ ਵਿੱਚ ਆਪਸੀ ਸਦਭਾਵਨਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਦਸਤਾਵੇਜ਼ੀ ਫ਼ਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ।
 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ