Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਤਿੰਨ ਹੋਰ ਬੱਸਾਂ ਰਵਾਨਾ

August 02, 2026 10:49 AM
SehajTimes
ਜ਼ੀਰਕਪੁਰ : ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 98ਵੀਂ ਅਤੇ 99ਵੀਂ, ਜਦਕਿ ਵਾਰਡ ਨੰਬਰ 2 ਤੋਂ 100ਵੀਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਆਮ ਲੋਕਾਂ, ਵਿਸ਼ੇਸ਼ ਕਰਕੇ 50 ਸਾਲ ਤੋਂ ਵਧੇਰੇ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਨਮਾਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਵੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਲੋਕ ਭਲਾਈ ਯੋਜਨਾ ਦਾ ਲਾਭ ਉਠਾ ਸਕਣ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਤੋਂ ਪ੍ਰਾਪਤ ਧਨ ਨੂੰ ਲੋਕਾਂ ਦੀ ਭਲਾਈ ਅਤੇ ਜਨ-ਕਲਿਆਣ ਲਈ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਸ. ਗੁਰਪ੍ਰੀਤ ਵਿਰਕ, ਕੌਂਸਲਰ ਸ. ਗੁਰਪ੍ਰੀਤ ਸਿੰਘ, ਸ੍ਰੀਮਤੀ ਕਲਾਵੰਤੀ ਦੇਵੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
 
 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ