Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਦਿਖਾਈ ਹਰੀ ਝੰਡੀ

August 02, 2026 10:58 AM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਪਿੰਡ ਸ਼ਾਮਪੁਰ, ਨੋਗਿਆਰੀ ਅਤੇ ਚਾਉ ਮਾਜਰਾ ਦੀਆਂ ਸੰਗਤਾਂ ਨਾਲ ਸਬੰਧਤ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਲੋਕਾਂ, ਖ਼ਾਸ ਕਰਕੇ ਸੀਨੀਅਰ ਸਿਟੀਜ਼ਨਾਂ ਵਿੱਚ ਦਿਨੋਂ-ਦਿਨ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਵਧਦੀ ਮੰਗ ਨੂੰ ਦੇਖਦਿਆਂ ਪਹਿਲਾਂ ਇੱਕ, ਫਿਰ ਦੋ ਅਤੇ ਹੁਣ ਰੋਜ਼ਾਨਾ ਤਿੰਨ ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਨੇ ਕਿਹਾ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨਾਂ ਲਈ ਇਕੱਲਿਆਂ ਤੀਰਥ ਯਾਤਰਾ ਕਰਨਾ ਸੰਭਵ ਨਹੀਂ ਹੁੰਦਾ, ਪਰ ਜਦੋਂ ਇੱਕੋ ਪਿੰਡ, ਵਾਰਡ ਜਾਂ ਮੁਹੱਲੇ ਦੇ ਲੋਕ ਸੰਗਤ ਦੇ ਰੂਪ ਵਿੱਚ ਇਕੱਠੇ ਯਾਤਰਾ 'ਤੇ ਜਾਂਦੇ ਹਨ ਤਾਂ ਉਹ ਵੀ ਖੁਸ਼ੀ-ਖੁਸ਼ੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਯਾਤਰਾ ਦਾ ਹਿੱਸਾ ਬਣਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਨਾਲ ਕੀਤੀ ਯਾਤਰਾ ਦਾ ਅਨੁਭਵ ਅਤੇ ਆਨੰਦ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਸਿਰਫ਼ ਯਾਤਰਾ ਕਰਕੇ ਹੀ ਮਹਿਸੂਸ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੋਹਾਲੀ ਹਲਕੇ ਤੋਂ ਸ੍ਰੀ ਸਾਲਾਸਰ, ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਵੀ ਹੋਰ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ।

ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈ ਚੁੱਕੇ ਸ਼ਰਧਾਲੂ ਅਤੇ ਉਨ੍ਹਾਂ ਦੇ ਪਰਿਵਾਰ ਆਪਣੇ ਤਜ਼ਰਬੇ ਹੋਰਨਾਂ ਨਾਲ ਸਾਂਝੇ ਕਰ ਰਹੇ ਹਨ, ਜਿਸ ਕਾਰਨ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਅਤੇ ਉਤਸ਼ਾਹ ਲਗਾਤਾਰ ਵਧ ਰਿਹਾ ਹੈ।

ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਸੀਨੀਅਰ ਸਿਟੀਜ਼ਨਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਨਾਮ ਦਰਜ ਕਰਵਾ ਰਹੇ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਸਿੱਧੂ, ਗੁਰਮੁਖ ਸਿੰਘ ਸਰਪੰਚ ਸ਼ਾਮਪੁਰ, ਚੇਤਨ ਸ਼ਰਮਾ ਸਰਪੰਚ ਨੋਗਿਆਰੀ, ਅਮਰੀਕ ਸਿੰਘ ਨੋਗਿਆਰੀ, ਛੱਜੂ ਸਿੰਘ, ਦਲਵੀਰ ਸਿੰਘ, ਰੁਪਿੰਦਰ ਸਿੰਘ, ਰੁਪਿੰਦਰ ਮੋਹਨ, ਪੰਕਜ ਸ਼ਰਮਾ, ਰਜਤ ਸ਼ਰਮਾ, ਮੋਹਣ ਲਾਲ, ਲੱਕੀ ਸ਼ਰਮਾ ਨੋਗਿਆਰੀ, ਸਤਿਨਾਮ ਸਿੰਘ ਬਾਲਕ ਪ੍ਰਧਾਨ, ਰਣਧੀਰ ਸਿੰਘ ਸਰਪੰਚ ਚਾਉ ਮਾਜਰਾ ਅਤੇ ਕਰਮਜੀਤ ਸਿੰਘ ਦੁਰਾਲੀ ਸਮੇਤ ਹੋਰ ਹਾਜ਼ਰ ਸਨ।
 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ