Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਕਾਂਗਰਸੀਆਂ ਦੇ ਦੋ ਧੜਿਆਂ ਵਿੱਚ ਕੁਰਸੀਆਂ ਚੱਲੀਆਂ

August 02, 2026 11:07 AM
SehajTimes
ਸੰਗਰੂਰ : ਸੰਗਰੂਰ ਦੇ ਕੈਲੀਫੋਰਨੀਆ ਪੈਲੇਸ ਵਿੱਚ ਅੱਜ ਕਾਂਗਰਸ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਰਵਾਏ ਗਏ ਸਮਾਗਮ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੁਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਵਿਚਾਲੇ ਹੋਏ ਹੰਗਾਮੇ ਦੀ ਭੇਟ ਚੜ੍ਹ ਗਿਆ। ਇਸ ਦੌਰਾਨ ਦੋਵਾਂ ਪਾਸਿਓਂ ਇੱਕ-ਦੂਜੇ ’ਤੇ ਕੁਰਸੀਆਂ ਵੀ ਚਲਾਈਆਂ ਗਈਆਂ।
ਪ੍ਰੋਗਰਾਮ ਦੌਰਾਨ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਬੋਧਨ ਕਰ ਰਹੇ ਸਨ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਨੀ ਜ਼ਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਜਵਾਬ ਵਿੱਚ ਦੂਜੇ ਪਾਸੇ ਤੋਂ ਕੁਝ ਕਾਂਗਰਸੀ ਵਰਕਰਾਂ ਨੇ ਰਾਜਾ ਵੜਿੰਗ ਜ਼ਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਚੰਨੀ ਅਤੇ ਰਾਜਾ ਵੜਿੰਗ ਦੇ ਸਮਰਥਕ ਆਪਸ ਵਿੱਚ ਉਲਝ ਪਏ ਅਤੇ ਕੁਝ ਵਿਅਕਤੀਆਂ ਨੇ ਇੱਕ-ਦੂਜੇ ਵੱਲ ਕੁਰਸੀਆਂ ਵੀ ਸੁੱਟੀਆਂ। ਰਾਜਾ ਵੜਿੰਗ ਦੇ ਸੰਬੋਧਨ ਦੌਰਾਨ ਹੀ ਬਿਜਲੀ ਸਪਲਾਈ ਵੀ ਬੰਦ ਹੋ ਗਈ, ਜਿਸ ਕਾਰਨ ਮਾਹੌਲ ਹੋਰ ਤਣਾਅਪੂਰਨ ਬਣ ਗਿਆ। ਇਸ ਦੌਰਾਨ ਕੁਝ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਹੰਗਾਮੇ ਕਾਰਨ ਪ੍ਰੋਗਰਾਮ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਸਮਾਪਤ ਕਰਨਾ ਪਿਆ। ਹਾਲਾਂਕਿ ਕੁਝ ਸਮੇਂ ਬਾਅਦ ਮਾਹੌਲ ਸ਼ਾਂਤ ਹੋ ਗਿਆ, ਪਰ ਉਦੋਂ ਤੱਕ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਾਪਸ ਰਵਾਨਾ ਹੋ ਚੁੱਕੀ ਸੀ।
ਮੰਚ ਤੋਂ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਮੇਰੇ ਸਿਰ ਦਾ ਤਾਜ ਹਨ। ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹੋਰ ਸਾਰੇ ਸੀਨੀਅਰ ਆਗੂ ਵੀ ਉਨ੍ਹਾਂ ਦੇ ਸਿਰ ਦਾ ਤਾਜ ਹਨ। ਜੇ ਫਿਰ ਵੀ ਮੈਂ ਕਿਸੇ ਨੂੰ ਹਜ਼ਮ ਨਹੀਂ ਹੋ ਰਿਹਾ ਤਾਂ ਇਸ ਵਿੱਚ ਮੇਰਾ ਕੋਈ ਕਸੂਰ ਨਹੀਂ। ਇਸ ਪੂਰੇ ਘਟਨਾਕ੍ਰਮ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਮੰਤਰੀ ਰਜੀਆ ਸੁਲਤਾਨਾ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਕਾਂਗਰਸੀ ਆਗੂ ਰਜਿੰਦਰ ਸਿੰਘ ਦੀਪਾ ਸਮੇਤ ਕਈ ਵੱਡੇ ਦਿੱਗਜ ਆਗੂ ਸ਼ਾਮਲ ਸਨ।
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ