Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ : ਗਿਆਨੀ ਕੁਲਦੀਪ ਸਿੰਘ ਗੜਗੱਜ

August 02, 2026 11:39 AM
SehajTimes
ਕੋਟਕਪੂਰਾ/ਫਰੀਦਕੋਟ/ਜੈਤੋ  : ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ।  ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਰਾਹ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇੱਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿੱਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ। ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ਤੇ ਵੀ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।  ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਜੈਤੋ ਮੋਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਲਾਹੇ ਜਾਣਾ ਕੇਵਲ ਸਿਆਸੀ ਮਸਲਾ ਨਹੀਂ ਸੀ, ਸਗੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸਵੈਮਾਨ ਉੱਤੇ ਹਮਲਾ ਸੀ। ਇਸ ਅਨਿਆਂ ਦੇ ਵਿਰੁੱਧ ਸਿੱਖ ਕੌਮ ਨੇ ਸ਼ਾਂਤੀਪੂਰਨ ਪਰ ਅਡੋਲ ਸੰਘਰਸ਼ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਲਾਇਆ। ਇਸ ਮੋਰਚੇ ਵਿਚ ਸੈਂਕੜੇ ਸਿੰਘ-ਸਿੰਘਣੀਆਂ ਨੇ ਸ਼ਹਾਦਤਾਂ ਦੇ ਕੇ ਇਹ ਸਾਬਤ ਕੀਤਾ ਕਿ ਸਿੱਖ ਆਪਣੇ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਹਰ ਕੁਰਬਾਨੀ ਦੇ ਸਕਦਾ ਹੈ, ਪਰ ਕਦੇ ਝੁਕਦਾ ਨਹੀਂ। ਨੌਂਵੇਂ ਦਿਨ ਅੱਜ ਇਹ ਖਾਲਸਾ ਮਾਰਚ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਫਰੀਦਕੋਟ ਤੋਂ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਡੇਲਿਆਂਵਾਲੀ, ਰੋੜੀ ਕਪੂਰਾ, ਰਾਮੇਆਣਾ, ਮੱਲਣ, ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਐਡਵੋਕੇਟ ਗੁਰਮੀਤ ਸਿੰਘ ਮਾਨ, ਸ. ਚਰਨਜੀਤ ਸਿੰਘ ਭੂੰਦੜ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਭਰਵਾਂ ਸਵਾਗਤ ਕੀਤਾ। ਸਾਰੇ ਨੌਜਵਾਨਾਂ ਨੇ ਖਾਸ ਤੌਰ ਤੇ ਪੀਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਹਲਕਾ ਇੰਚਾਰਜ ਸ. ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਐਡਵੋਕੇਟ ਗੁਰਮੀਤ ਸਿੰਘ ਤੇ ਸ. ਚਰਨਜੀਤ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਸੰਦੀਪ ਸਿੰਘ ਕਲੋਤਾ, ਸ. ਸੁਖਵਿੰਦਰ ਸਿੰਘ, ਪਿ੍ਰੰਸੀਪਲ ਰਾਜਵਿੰਦਰ ਕੌਰ, ਸੁਪਰਵਾਈਜ਼ਰ ਸ. ਜਸਬੀਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ ਦਮਦਮੀ ਟਕਸਾਲ, ਬਾਬਾ ਜੱਸਾ ਸਿੰਘ ਬੁੱਢਾ ਦਲ, ਯਾਦਵਿੰਦਰ ਸਿੰਘ, ਮੈਨੇਜਰ ਸ. ਨਿਰਮਲਜੀਤ ਸਿੰਘ, ਸ. ਮਲਕੀਤ ਸਿੰਘ, ਸ. ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ