Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Articles

ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ, ਭਾਰਤੀ ਸੁਰੱਖਿਆ ਏਜੰਸੀਆਂ ਹਰ ਚੁਣੌਤੀ ਲਈ ਸਮਰੱਥ: ਪ੍ਰੋ. ਸਰਚਾਂਦ ਸਿੰਘ ਖਿਆਲਾ

August 02, 2026 11:45 AM
Rozana Sehaj times
ਅੰਮ੍ਰਿਤਸਰ  :  ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਲਈ ਲੋੜੀਂਦੀ ਕੂਟਨੀਤਿਕ ਅਤੇ ਪ੍ਰਸ਼ਾਸਕੀ ਪਹਿਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੇ ਦਰਸ਼ਨਾਂ ਤੋਂ ਲੰਬੇ ਸਮੇਂ ਤੱਕ ਸੰਗਤਾਂ ਨੂੰ ਵਾਂਝਾ ਰੱਖਣਾ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਗੰਭੀਰ ਵਿਸ਼ਾ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਉਹ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਪੂਰਾ ਸਤਿਕਾਰ ਕਰਦੇ ਹਨ। ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਪਰ ਮੌਜੂਦਾ ਹਾਲਾਤਾਂ ਵਿੱਚ ਕੁਝ ਅਜਿਹੇ ਤੱਥ ਵੀ ਹਨ, ਜਿਨ੍ਹਾਂ ਦੇ ਆਧਾਰ 'ਤੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਸੰਭਾਵਨਾ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਤੋਂ ਬਾਅਦ ਵੀ ਸਿੱਖ ਸ਼ਰਧਾਲੂਆਂ ਦੇ ਦੋ ਅਧਿਕਾਰਕ ਜਥੇ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰ ਚੁੱਕੇ ਹਨ ਅਤੇ ਤੀਜਾ ਜਥਾ ਵੀ ਰਵਾਨਗੀ ਲਈ ਤਿਆਰ ਹੈ। ਜੇਕਰ ਸਰਕਾਰੀ ਪ੍ਰਬੰਧਾਂ, ਵੀਜ਼ਾ ਪ੍ਰਕਿਰਿਆ ਅਤੇ ਸੁਰੱਖਿਆ ਜਾਂਚਾਂ ਅਧੀਨ ਇਹ ਯਾਤਰਾਵਾਂ ਸਫ਼ਲਤਾਪੂਰਵਕ ਕਰਵਾਈਆਂ ਜਾ ਰਹੀਆਂ ਹਨ, ਤਾਂ ਕਰਤਾਰਪੁਰ ਲਾਂਘੇ ਨੂੰ ਵੀ ਸਖ਼ਤ ਸੁਰੱਖਿਆ ਪ੍ਰੋਟੋਕੋਲ ਨਾਲ ਮੁੜ ਚਾਲੂ ਕਰਨ ਦੀ ਸੰਭਾਵਨਾ 'ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਅੱਤਵਾਦ ਵਿਰੁੱਧ ਲੜਾਈ, ਸਰਹੱਦੀ ਸੁਰੱਖਿਆ ਅਤੇ ਅੰਦਰੂਨੀ ਸੁਰੱਖਿਆ ਦੇ ਮੋਰਚਿਆਂ 'ਤੇ ਆਪਣੀ ਉੱਚ ਪੇਸ਼ੇਵਰ ਸਮਰੱਥਾ ਨੂੰ ਵਾਰ-ਵਾਰ ਸਾਬਤ ਕੀਤਾ ਹੈ। ਦੇਸ਼ ਦੀਆਂ ਏਜੰਸੀਆਂ ਆਧੁਨਿਕ ਤਕਨਾਲੋਜੀ, ਖ਼ੁਫ਼ੀਆ ਤੰਤਰ ਅਤੇ ਸਖ਼ਤ ਨਿਗਰਾਨੀ ਰਾਹੀਂ ਹਰ ਤਰ੍ਹਾਂ ਦੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਹਨ। ਇਸ ਲਈ ਇਹ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਕਰਤਾਰਪੁਰ ਲਾਂਘੇ ਦੀ ਯਾਤਰਾ ਨੂੰ ਵੀ ਸੁਰੱਖਿਅਤ ਢੰਗ ਨਾਲ ਸੰਚਾਲਿਤ ਕਰਨ ਦੀ ਸਮਰੱਥਾ ਰੱਖਦੀਆਂ ਹਨ। ਰਾਸ਼ਟਰੀ ਸੁਰੱਖਿਆ ਅਤੇ ਸਿੱਖ ਆਸਥਾ ਨੂੰ ਇੱਕ-ਦੂਜੇ ਦੇ ਪੂਰਕ ਵਜੋਂ ਦੇਖਿਆ ਜਾਣਾ ਚਾਹੀਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਕੇਵਲ ਇੱਕ ਸਰਹੱਦੀ ਰਸਤਾ ਨਹੀਂ, ਸਗੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਮਤਿ ਸੰਕਲਪ ਹੈ। ਇਹ ਲਾਂਘਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦੀ ਸਿੱਖ ਪੰਥ ਪ੍ਰਤੀ ਸੁਹਿਰਦ ਪਹੁੰਚ ਦਾ ਪ੍ਰਤੀਕ ਅਤੇ ਲਗਭਗ ਸੱਤਰ ਸਾਲਾਂ ਦੀ ਉਡੀਕ ਤੋਂ ਬਾਅਦ ਸਿੱਖ ਕੌਮ ਨੂੰ ਮਿਲਿਆ ਇੱਕ ਇਤਿਹਾਸਕ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲ 2019 ਵਿੱਚ ਭਾਜਪਾ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣਾ ਸਿੱਖ ਪੰਥ ਪ੍ਰਤੀ ਇੱਕ ਸੰਵੇਦਨਸ਼ੀਲ ਅਤੇ ਇਤਿਹਾਸਕ ਪਹਿਲ ਸੀ, ਜਿਸ ਨੇ ਦਹਾਕਿਆਂ ਤੋਂ ਚੱਲੀ ਆ ਰਹੀ ਸਿੱਖਾਂ ਦੀ ਅਰਦਾਸ ਅਤੇ ਉਮੀਦ ਨੂੰ ਸਾਕਾਰ ਕੀਤਾ। ਇਹ ਫ਼ੈਸਲਾ ਵਿਸ਼ਵ ਭਰ ਦੇ ਸਿੱਖਾਂ ਲਈ ਇੱਕ ਅਨਮੋਲ ਤੋਹਫ਼ੇ ਵਜੋਂ ਸਵੀਕਾਰਿਆ ਗਿਆ ਅਤੇ ਸ੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ’ਮਸੀਹਾ’ ਠਹਿਰਾਉਦਿਆਂ ਕੌਮੀ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ।  ਉਨ੍ਹਾਂ ਕਿਹਾ ਕਿ ਇਸ ਲਾਂਘੇ ਦਾ ਮੁੜ ਖੁੱਲ੍ਹਣਾ ਨਾ ਸਿਰਫ਼ ਕਰੋੜਾਂ ਸਿੱਖਾਂ ਲਈ ਡੂੰਘੀ ਆਤਮਿਕ ਖ਼ੁਸ਼ੀ ਦਾ ਕਾਰਨ ਬਣੇਗਾ, ਸਗੋਂ ਭਾਰਤ ਦੀ ਧਾਰਮਿਕ ਆਜ਼ਾਦੀ, ਸੱਭਿਆਚਾਰਕ ਵਿਰਾਸਤ ਅਤੇ ਮਨੁੱਖਤਾਵਾਦੀ ਦ੍ਰਿਸ਼ਟੀਕੋਣ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਪ੍ਰੋ. ਖਿਆਲਾ ਨੇ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਅਤੇ ਸਾਰੇ ਸੁਰੱਖਿਆ ਤੇ ਕੂਟਨੀਤਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਨ ਵੱਲ ਸਕਾਰਾਤਮਕ ਪਹਿਲ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਵੀ ਵਿਸਥਾਰਪੂਰਵਕ ਪੱਤਰ ਭੇਜ ਕੇ ਇਸ ਮਾਮਲੇ 'ਤੇ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

--

 
 
SARCHAND SINGH
*Mobile - 9781355522

 

Have something to say? Post your comment

 

More in Articles

15 ਅਗਸਤ : ਲਹੂ-ਭਿੱਜੀ ਵੰਡ ਦੇ ਜ਼ਖ਼ਮਾਂ ਤੋਂ ਚੜ੍ਹਦੀ ਕਲਾ ਵਾਲਾ ਪੰਜਾਬ ਸਾਡੀ ਮੰਜ਼ਿਲ : ਪ੍ਰੋ. ਸਰਚਾਂਦ ਸਿੰਘ ਖਿਆਲਾ

ਨਸ਼ਿਆਂ ’ਤੇ ‘ਪ੍ਰਚਾਰ ਜੰਗ’ ਨਹੀਂ, ਪੰਜਾਬ ਨੂੰ ਚਾਹੀਦੇ ਨੇ ਜ਼ਮੀਨੀ ਨਤੀਜੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਨੂੰ ਜਿਸ ਨਵੀਂ ਦਿਸ਼ਾ ਦੀ ਲੋੜ ਹੈ, ਉਹ ਭਾਜਪਾ ਕੋਲ ਹੈ ਜਿਹੜੇ ਮੁੱਦੇ ਅੱਜ ਚਰਚਾ ਵਿੱਚ ਹਨ, ਉਹ ਪਹਿਲਾਂ ਹੀ ਪੰਜਾਬ ਭਾਜਪਾ ਦੇ ਏਜੰਡੇ ਦਾ ਹਿੱਸਾ ਹਨ।

ਮੋਹਨ ਭਾਗਵਤ ਨੂੰ ਰੋਕਣ ਦੀ ਮੰਗ: ਕੈਨੇਡਾ ਦੇ ਲੋਕਤੰਤਰ ਦੀ ਪਰਖ ਜਾਂ ਵੋਟ-ਬੈਂਕ ਦੀ ਸਿਆਸਤ ਭਾਰਤ-ਵਿਰੋਧੀ ਬਿਆਨ ‘ਅਭਿਵਿਅਕਤੀ ਦੀ ਆਜ਼ਾਦੀ’ ਅਤੇ ਭਾਰਤ-ਪੱਖੀ ਆਵਾਜ਼ ‘ਖ਼ਤਰਾ’ ਕਿਉਂ?

ਜੰਤਰ-ਮੰਤਰ ਤੋਂ ਸੰਸਦ ਤੱਕ: ਅਸਹਿਮਤੀ, ਅਰਾਜਕਤਾ ਅਤੇ ਲੋਕਤੰਤਰ ਦੀ ਲਕਸ਼ਮਣ ਰੇਖਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਤਰਕਸ਼ੀਲਾਂ ਕੁੜੀ ਨੂੰ ਓਪਰੀ ਸ਼ੈਅ ਦੇ ਡਰ ਤੋਂ ਮੁਕਤ ਕੀਤਾ

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਵਿਸਥਾਰਪੂਰਵਕ ਚਰਚਾ

ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੱਸੇ ਕਿ ਐਕਟ 1956 ਦੀ ਖੁੱਲ੍ਹੀ ਹਮਾਇਤ ਪਿੱਛੇ ਕਿਹੜੀ ਮਜਬੂਰੀ ਤੇ ਰਾਜਨੀਤੀ ਕੰਮ ਕਰ ਰਹੀ ਹੈ? : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਾਂ ਦਿਵਸ ਨੂੰ ਸਮਰਪਿਤ ਪਹਿਲਾ ਸਾਹਿਤਿਕ ਪ੍ਰੋਗਰਾਮ

ਯੂਜੀਸੀ ਐਕਟ 2026 ਬਨਾਮ ਸੁਪਰੀਮ ਕੋਰਟ ਦੀ ਰੋਕ, ਸਹੀ ਜਾਂ ਗਲਤ...?