Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਕਾਮਨਵੈਲਥ ਗੇਮਜ਼ 2026 : ਹਰਿਆਣਾ ਦੀਆਂ ਧੀਆਂ ਨੇ ਬਾਕਸਿੰਗ ਵਿੱਚ ਭਾਰਤ ਨੂੰ ਦਿਵਾਈ ਡਬਲ ਗੋਲਡ ਦੀ ਸੌਗਾਤ

August 02, 2026 11:50 AM
SehajTimes
ਚੰਡੀਗੜ੍ਹ :  ਕਾਮਨਵੈਲਥ ਗੇਮਜ਼ 2026 ਵਿੱਚ ਹਰਿਆਣਾ ਦੀਆਂ ਧੀਆਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਭਾਰਤ ਦਾ ਮਾਣ ਵਧਾਇਆ ਹੈ। ਭਿਵਾਨੀ ਦੀ ਬਾਕਸਰ ਪ੍ਰੀਤੀ ਪਵਾਰ ਨੇ ਮਹਿਲਾ 54 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ, ਜਦੋਂ ਕਿ ਭਿਵਾਨੀ ਦੀ ਹੀ ਜੈਸਮੀਨ ਲਾਂਬੋਰੀਆ ਨੇ ਮਹਿਲਾ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਨੂੰ ਦੂਜੀ ਸੁਨਹਿਰੀ ਸਫ਼ਲਤਾ ਦਵਾਈ। ਦੋਵਾਂ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਿਵਾਨੀ ਦੀਆਂ ਇਨ੍ਹਾਂ ਧੀਆਂ ਨੇ ਆਪਣੇ ਅਣਥੱਕ ਹੌਸਲੇ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦੇ ਬਲਬੂਤੇ ਪੂਰੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਧੀਆਂ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦਾ ਤਿਰੰਗਾ ਵਿਸ਼ਵ ਮੰਚ 'ਤੇ ਲਹਿਰਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਤੀ ਪਵਾਰ ਵੱਲੋਂ 54 ਕਿਲੋਗ੍ਰਾਮ ਭਾਰ ਵਰਗ ਅਤੇ ਜੈਸਮੀਨ ਲਾਂਬੋਰੀਆ ਵੱਲੋਂ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਣਾ ਸਿਰਫ਼ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਦਾ ਪਲ ਹੈ। ਇਨ੍ਹਾਂ ਦੋਵਾਂ ਖਿਡਾਰਨਾਂ ਦੀ ਪ੍ਰਾਪਤੀ ਨਾਲ ਸੂਬੇ ਦੇ ਲੱਖਾਂ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਣਾ ਮਿਲੇਗੀ।

ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ, ਆਧੁਨਿਕ ਖੇਡ ਬੁਨਿਆਦੀ ਢਾਂਚੇ, ਬਿਹਤਰ ਸਿਖਲਾਈ ਅਤੇ ਪਾਰਦਰਸ਼ੀ ਖੇਡ ਨੀਤੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਸੂਬੇ  ਦੇ ਖਿਡਾਰੀ ਲਗਾਤਾਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਦੋਵਾਂ ਸੋਨ ਤਗ਼ਮਾ ਜੇਤੂ ਖਿਡਾਰਨਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਕੋਚਾਂ ਅਤੇ ਭਾਰਤੀ ਬਾਕਸਿੰਗ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਹਰਿਆਣਾ ਦੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇਸ਼ ਲਈ ਨਵੇਂ ਰਿਕਾਰਡ ਸਥਾਪਤ ਕਰਦੇ ਰਹਿਣਗੇ।
 
 
 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ