Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਮਹਿੰਦਰਗੜ੍ਹ ਨੂੰ ਮਿਲੀਆਂ 4 ਨਵੀਆਂ ਏ.ਐਲ.ਐਸ. ਐਂਬੂਲੈਂਸਾਂ ਦੀ ਸੁਗਾਤ : ਮੰਤਰੀ ਆਰਤੀ ਸਿੰਘ ਰਾਓ

August 02, 2026 11:55 AM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਟੀਚਾ ਹਰ ਨਾਗਰਿਕ ਤੱਕ ਸਮੇਂ ਸਿਰ ਅਤੇ ਆਧੁਨਿਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਸੇ ਉਦੇਸ਼ ਤਹਿਤ ਮਹਿੰਦਰਗੜ੍ਹ ਜ਼ਿਲ੍ਹੇ ਨੂੰ ਚਾਰ ਨਵੀਆਂ ਐਡਵਾਂਸ ਲਾਈਫ ਸਪੋਰਟ (ਏ.ਐਲ.ਐਸ.) ਐਂਬੂਲੈਂਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਐਂਬੂਲੈਂਸਾਂ ਦੇ ਸ਼ਾਮਲ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ ਸਰਕਾਰੀ ਐਂਬੂਲੈਂਸਾਂ ਦੀ ਗਿਣਤੀ 26 ਤੋਂ ਵਧ ਕੇ 30 ਹੋ ਗਈ ਹੈ, ਜਿਸ ਨਾਲ ਐਮਰਜੈਂਸੀ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਸੜਕ ਦੁਰਘਟਨਾ, ਹਾਰਟ ਅਟੈਕ, ਬ੍ਰੇਨ ਸਟ੍ਰੋਕ, ਗੰਭੀਰ ਸੱਟ ਅਤੇ ਜਣੇਪਾ ਸਬੰਧੀ ਗੁੰਝਲਦਾਰ ਮਾਮਲਿਆਂ ਵਿੱਚ ਸ਼ੁਰੂਆਤੀ ਇੱਕ ਘੰਟੇ ਦਾ ਸਮਾਂ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਡਾਕਟਰੀ ਮਾਹਰ ਇਸ ਨੂੰ ਗੋਲਡਨ ਆਵਰ ਕਹਿੰਦੇ ਹਨ। ਇਸ ਦੌਰਾਨ ਉਚਿਤ ਇਲਾਜ ਮਿਲਣ ਨਾਲ ਮਰੀਜ਼ ਦੀ ਜਾਨ ਬਚਣ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ। ਨਵੀਆਂ ਏ.ਐਲ.ਐਸ. ਐਂਬੂਲੈਂਸਾਂ ਰਾਹੀਂ ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉੱਨਤ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇਗੀ।

ਉਨ੍ਹਾਂ ਦੱਸਿਆ ਕਿ ਨਵੀਆਂ ਐਂਬੂਲੈਂਸਾਂ ਆਈ.ਸੀ.ਯੂ. ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਵਿੱਚ ਵੈਂਟੀਲੇਟਰ, ਡੀਫਿਬ੍ਰੀਲੇਟਰ, ਮਲਟੀ-ਪੈਰਾਮੀਟਰ ਮਾਨੀਟਰ, ਆਕਸੀਜਨ ਸਪੋਰਟ ਅਤੇ ਹੋਰ ਅਤਿ-ਆਧੁਨਿਕ ਜੀਵਨ ਰੱਖਿਅਕ ਉਪਕਰਣ ਉਪਲਬਧ ਹਨ। ਸਿਖਲਾਈ ਪ੍ਰਾਪਤ ਪੈਰਾਮੈਡੀਕਲ ਸਟਾਫ਼ ਰਸਤੇ ਵਿੱਚ ਹੀ ਮਰੀਜ਼ ਦੀ ਦਿਲ ਦੀ ਗਤੀ, ਬਲੱਡ ਪ੍ਰੈਸ਼ਰ, ਆਕਸੀਜਨ ਪੱਧਰ ਅਤੇ ਹੋਰ ਮਹੱਤਵਪੂਰਨ ਸੰਕੇਤਾਂ ਦੀ ਨਿਗਰਾਨੀ ਕਰੇਗਾ ਅਤੇ ਲੋੜ ਪੈਣ 'ਤੇ ਤੁਰੰਤ ਜੀਵਨ ਰੱਖਿਅਕ ਇਲਾਜ ਵੀ ਮੁਹੱਈਆ ਕਰਵਾਏਗਾ।

ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਨਵੇਂ ਹਸਪਤਾਲਾਂ ਦੀ ਉਸਾਰੀ, ਸਿਹਤ ਸੰਸਥਾਵਾਂ ਦੇ ਉੱਨਤੀਕਰਨ, ਆਧੁਨਿਕ ਉਪਕਰਣਾਂ ਦੀ ਉਪਲਬਧਤਾ, ਮਾਹਰ ਡਾਕਟਰਾਂ ਦੀ ਨਿਯੁਕਤੀ ਅਤੇ ਐਂਬੂਲੈਂਸ ਨੈਟਵਰਕ ਨੂੰ ਮਜ਼ਬੂਤ ਬਣਾਉਣ ਵਰਗੇ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਸਰਕਾਰ ਦਾ ਸੰਕਲਪ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਐਮਰਜੈਂਸੀ ਸਥਿਤੀ ਵਿੱਚ ਸਮੇਂ ਸਿਰ ਇਲਾਜ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਦੀਆਂ ਐਮਰਜੈਂਸੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਹਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ, ਤੁਰੰਤ ਅਤੇ ਭਰੋਸੇਯੋਗ ਮੈਡੀਕਲ ਸਹੂਲਤ ਮਿਲ ਸਕਣ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ