Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਹਰਿਆਣਾ ਦੇ ਖਿਡਾਰੀਆਂ ਦਾ ਵਿਸ਼ਵ ਪੱਧਰ 'ਤੇ ਖੇਡਾਂ ਵਿੱਚ ਵੱਜਿਆ ਹੈ ਡੰਕਾ : ਮੰਤਰੀ ਵਿਪੁਲ ਗੋਇਲ

August 02, 2026 12:00 PM
SehajTimes

ਚੰਡੀਗੜ੍ਹ :  ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਜਵਾਨਾਂ ਅਤੇ ਕਿਸਾਨਾਂ ਦੇ ਸੂਬੇ ਵਜੋਂ ਜਾਣਿਆ ਜਾਂਦਾ ਸੀ, ਪਰ ਹੁਣ ਖੇਡਾਂ ਅਤੇ ਖਿਡਾਰੀਆਂ ਨਾਲ ਵੀ ਜਾਣਿਆ ਜਾਂਦਾ ਹੈ। ਸਾਡੇ ਹਰਿਆਣਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਵਿਸ਼ਵ ਪੱਧਰ 'ਤੇ ਡੰਕਾ ਵੱਜਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਖੇਡ ਨੀਤੀ ਨਾਲ ਸੂਬੇ ਵਿੱਚ ਖੇਡਾਂ ਲਈ ਇੱਕ ਅਨੁਕੂਲ ਇਕੋਸਿਸਟਮ ਬਣਿਆ ਹੈ, ਜਿਸ ਨਾਲ ਖਿਡਾਰੀਆਂ ਦਾ ਭਵਿੱਖ ਉੱਜਵਲ ਹੈ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿਖੇ ਆਯੋਜਿਤ ਸਪੋਰਟਸ ਫਿਟਨੈਸ ਅਤੇ ਇਨਫ੍ਰਾਸਟਕਚਰ ਐਕਸਪੋ ਵਿੱਚ ਬੋਲ ਰਹੇ ਸਨ।

ਇਸ ਦੌਰਾਨ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਹਰਿਆਣਾ ਪਵੇਲੀਅਨ ਦਾ ਜਾਇਜ਼ਾ ਲਿਆ। ਪਵੇਲੀਅਨ ਵਿੱਚ ਮੌਜੂਦ ਅਧਿਕਾਰੀਆਂ, ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਹਰਿਆਣਾ ਪਵੇਲੀਅਨ ਵਿੱਚ ਲਗਾਏ ਗਏ ਸਪੋਰਟਸ ਸਟਾਰਾਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਹਰਿਆਣਾ ਪਵੇਲੀਅਨ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਆਯੋਜਨ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ, ਨੌਜਵਾਨ ਅਤੇ ਕੋਚ ਪਹੁੰਚੇ। ਖੇਡ ਅਤੇ ਖਿਡਾਰੀ ਹਰਿਆਣਾ ਦੀ ਪ੍ਰਾਪਤੀ ਹਨ, ਅਜਿਹੇ ਵਿੱਚ ਹਰਿਆਣਾ ਨਾਲ ਜੁੜੀ ਖੇਡ ਨੀਤੀ ਅਤੇ ਖੇਡ ਪ੍ਰਾਪਤੀਆਂ ਬਾਰੇ ਲੋਕਾਂ ਨੇ ਜਾਣਿਆ, ਇਹ ਬੇਹੱਦ ਸ਼ਲਾਘਾਯੋਗ ਹੈ।

ਮੈਡਲ ਲੈ ਕੇ ਆਉਣ ਵਿੱਚ ਅਸੀਂ ਨੰਬਰ ਵਨ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਖੇਤਰਫਲ ਦੇ ਹਿਸਾਬ ਨਾਲ ਹਰਿਆਣਾ ਦੇਸ਼ ਵਿੱਚ ਮਹਿਜ਼ 2 ਫੀਸਦੀ ਹੈ, ਪਰ ਮੈਡਲ ਲੈ ਕੇ ਆਉਣ ਵਿੱਚ ਅਸੀਂ ਨੰਬਰ ਵਨ ਹਾਂ। ਇਸ ਦੇ ਪਿੱਛੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਸੋਚ ਅਤੇ ਹਰਿਆਣਾ ਸੂਬੇ ਦੀ ਖੇਡ ਨੀਤੀ ਦਾ ਅਹਿਮ ਯੋਗਦਾਨ ਹੈ। ਸੂਬੇਸ਼ ਦੀ ਖੇਡ ਨੀਤੀ ਖੇਡ ਅਤੇ ਖਿਡਾਰੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਨੌਜਵਾਨ ਖਿਡਾਰੀ ਇਸ ਦਾ ਲਾਭ ਚੁੱਕ ਰਹੇ ਹਨ।

ਖਿਡਾਰੀ ਮੈਡਲ ਲਿਆਉਣ 'ਤੇ ਰੱਖਣ ਫੋਕਸ, ਸਰਕਾਰ ਉਨ੍ਹਾਂ ਦੇ ਨਾਲ ਹੈ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਖਿਡਾਰੀ ਆਪਣੇ ਖੇਡ 'ਤੇ ਫੋਕਸ ਹੋ ਕੇ ਮੈਡਲ ਲਿਆਉਣ 'ਤੇ ਧਿਆਨ ਦੇਣ। ਸਰਕਾਰ ਉਨ੍ਹਾਂ ਦੇ ਨਾਲ ਹੈ, ਹਰ ਸਹੂਲਤ ਦਿੱਤੀ ਜਾਵੇਗੀ, ਫਿਰ ਭਾਵੇਂ ਸਟੇਡੀਅਮ ਬਣਾਉਣ ਦੀ ਗੱਲ ਹੋਵੇ, ਪੁਰਸਕਾਰ ਦੇਣ ਦੀ ਗੱਲ ਹੋਵੇ, ਇਨਫ੍ਰਾਸਟਰਕਚਰ ਜਾਂ ਸਪੋਰਟਸ ਉਪਕਰਣਾਂ ਦੀ ਗੱਲ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀ ਕਾਮਨਵੈਲਥ ਗੇਮਜ਼ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਖਿਡਾਰੀਆਂ ਨੂੰ ਸਹੂਲਤਾਂ ਦਿੱਤੀਆਂ ਹਨ, ਖਿਡਾਰੀ ਦਿਲੋਂ ਖੇਡਣ ਅਤੇ ਦੇਸ਼ ਤੇ ਸੂਬੇ ਦਾ ਨਾਮ ਰੋਸ਼ਨ ਕਰਨ।

ਇਸ ਮੌਕੇ ਖੇਡ ਵਿਭਾਗ ਦੇ ਰੋਹਤਕ ਡਿਵੀਜਨ ਦੀ ਉਪ ਨਿਦੇਸ਼ਕ ਸੁਨੀਤਾ ਖੱਤਰੀ, ਸੋਨੀਪਤ ਦੇ ਜ਼ਿਲ੍ਹਾ ਖੇਡ ਅਧਿਕਾਰੀ ਮਨੋਜ ਕੁਮਾਰ, ਖੇਡ ਵਿਭਾਗ ਦੇ ਕੋਚ ਅਤੇ ਹੋਰ ਅਧਿਕਾਰੀ ਤੇ ਖਿਡਾਰੀ ਮੌਜੂਦ ਸਨ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ