Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਸੂਬੇ ਵਿੱਚ ਅੰਤਰਰਾਸ਼ਟਰੀ ਮਾਨਕਾਂ ਅਨੁਸਾਰ ਵਿਕਸਿਤ ਕੀਤੇ ਜਾਣਗੇ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ : ਮੁੱਖ ਮੰਤਰੀ ਸੈਣੀ

August 02, 2026 12:06 PM
SehajTimes
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਅਤੇ ਬਿਹਤਰ ਇਨਫਰਾਸਟਰਕਚਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਰਾਜ ਵਿੱਚ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਵਿਕਸਿਤ ਕੀਤੀਆਂ ਜਾਣਗੀਆਂ, ਜੋ ਪੂਰੀ ਤਰ੍ਹਾਂ ਨਾਲ ਅੰਤਰਰਾਸ਼ਟਰੀ ਮਾਨਕਾਂ ਅਨੁਕੂਲ ਹੋਣਗੀਆਂ। ਇਨ੍ਹਾਂ ਸਕੂਲਾਂ ਦੇ ਡਿਜ਼ਾਈਨ ਅਤੇ ਨਿਰਮਾਣ ਲਈ ਦੇਸ਼ ਦੇ ਮੋਹਰੀ ਰਾਜਾਂ ਅਤੇ ਪ੍ਰਤਿਸ਼ਠਿਤ ਸੰਸਥਾਵਾਂ ਦੇ ਸਰਵਸ਼੍ਰੇਠ ਮਾਡਲਾਂ ਅਤੇ ਮਾਹਰਾਂ ਦੇ ਮਾਰਗਦਰਸ਼ਨ ਦਾ ਸਹਿਯੋਗ ਲਿਆ ਜਾਵੇਗਾ।

ਮੁੱਖ ਮੰਤਰੀ ਸ਼ੁੱਕਰਵਾਰ ਦੇਰ ਸ਼ਾਮ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ 'ਸੰਤ ਕਬੀਰ ਕੁਟੀਰ' ਵਿੱਚ ਸਕੂਲ ਸਿੱਖਿਆ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

719 ਉੱਤਮ ਸਕੂਲਾਂ ਦੇ ਸਮੁੱਚੇ ਵਿਕਾਸ 'ਤੇ ਮੰਥਨ

ਮੀਟਿੰਗ ਦੌਰਾਨ ਰਾਜ ਵਿੱਚ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਵਿਸਥਾਰ ਸਮੀਖਿਆ ਕੀਤੀ ਗਈ। ਖ਼ਾਸ ਤੌਰ 'ਤੇ ਸੂਬੇ ਦੇ 719 ਉੱਤਮ ਸਕੂਲਾਂ—ਜਿਨ੍ਹਾਂ ਵਿੱਚ ਸੰਸਕ੍ਰਿਤੀ ਮਾਡਲ ਸਕੂਲ, ਮੁੱਖ ਮੰਤਰੀ ਅਰਲੀ ਇੰਗਲਿਸ਼ ਐਂਡ ਐक्सीਲੈਂਸ ਸਕੂਲ ਅਤੇ ਪੀਐੱਮ ਸ਼੍ਰੀ ਸਕੂਲ ਸ਼ਾਮਿਲ ਹਨ—ਦੇ ਸਮੁੱਚੇ ਵਿਕਾਸ ਅਤੇ ਮਜ਼ਬੂਤੀਕਰਨ 'ਤੇ ਵਿਸਥਾਰ ਨਾਲ ਚਰਚਾ ਹੋਈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਾਥਮਿਕਤਾ ਦੇ ਆਧਾਰ 'ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਵੀਆਂ ਇਮਾਰਤਾਂ ਦਾ ਨਿਰਮਾਣ, ਵਾਧੂ ਕਲਾਸਾਂ, ਵੱਖਰੇ ਪਖਾਨੇ, ਮਜ਼ਬੂਤ ਚਾਰਦੀਵਾਰੀ, ਖੇਡਾਂ ਦੇ ਮੈਦਾਨ, ਵਿਗਿਆਨ ਅਤੇ ਕੰਪਿਊਟਰ ਪ੍ਰਯੋਗਸ਼ਾਲਾਵਾਂ, ਡਿਜੀਟਲ ਲੈਬ, ਸਮਾਰਟ ਕਲਾਸਾਂ, ਲਾਇਬ੍ਰੇਰੀਆਂ, ਨਵਾਂ ਫਰਨੀਚਰ, ਟੈਬਲੈੱਟ ਅਤੇ ਹੋਰ ਆਧੁਨਿਕ ਸਿੱਖਿਆ ਸਰੋਤ ਸਮੇਂ ਸਿਰ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਨਿਰਮਾਣ ਕਾਰਜ ਜਲਦੀ ਪੂਰੇ ਕੀਤੇ ਜਾਣ।

ਆਧੁਨਿਕ ਤਕਨੀਕ ਅਤੇ ਏਆਈ ਅਧਾਰਿਤ ਹੋਵੇਗੀ ਸਿੱਖਿਆ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਕਾਇਆਂ-ਕਲਪ ਕਰਦੇ ਹੋਏ ਉਨ੍ਹਾਂ ਵਿੱਚ ਉੱਚ ਗੁਣਵੱਤਾ ਦਾ ਫਰਨੀਚਰ, ਡਿਜੀਟਲ ਅਤੇ ਸਮਾਰਟ ਕਲਾਸਰੂਮ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਿਤ ਸਿੱਖਿਆ ਸਹੂਲਤਾਂ, ਕਿੱਤਾਮੁਖੀ ਸਿੱਖਿਆ, ਅਤਿ-ਆਧੁਨਿਕ ਵਿਗਿਆਨ-ਕੰਪਿਊਟਰ ਪ੍ਰਯੋਗਸ਼ਾਲਾਵਾਂ ਅਤੇ ਡਿਜੀਟਲ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮਾਹੌਲ ਉਪਲਬਧ ਕਰਵਾਉਣਾ ਹੈ, ਤਾਂ ਜੋ ਇਹ ਸਕੂਲ ਗੁਣਵੱਤਾ ਭਰਪੂਰ ਸਿੱਖਿਆ ਦੇ ਉੱਤਮ ਕੇਂਦਰ ਬਣਨ। ਇਹ 150 ਨਵੇਂ ਅਤੇ 719 ਉੱਤਮ ਸਕੂਲ ਰਾਜ ਦੇ ਹੋਰ ਸਾਰੇ ਸਕੂਲਾਂ ਲਈ ਪ੍ਰੇਰਣਾ ਸਰੋਤ ਅਤੇ ਰੋਲ ਮਾਡਲ ਵਜੋਂ ਸਥਾਪਿਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਅਭਿਲਾਸ਼ੀ ਯੋਜਨਾ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਕੇ ਹਰਿਆਣਾ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਅਪੀਲ ਕੀਤੀ।

ਅਧਿਆਪਕਾਂ ਦੀ ਹੌਸਲਾਅਫਜ਼ਾਈ ਅਤੇ ਸਫ਼ਾਈ 'ਤੇ ਵਿਸ਼ੇਸ਼ ਜ਼ੋਰ

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਵੀ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਬਿਹਤਰ ਬਣਾਉਣ ਲਈ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰੋਤਸਾਹਿਤ ਅਤੇ ਸਨਮਾਨਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਾਫ਼-ਸਫ਼ਾਈ ਦੇ ਪੱਧਰ ਨੂੰ ਹੋਰ ਵੱਧ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੀਆਂ ਕਾਰਜ ਯੋਜਨਾਵਾਂ ਦੀ ਪ੍ਰਗਤੀ ਰਿਪੋਰਟ ਸੌਂਪੀ।

ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਸਿੰਘ ਦਹੀਆ, ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸੈਕਟਰੀ ਸ੍ਰੀ ਯਸ਼ਪਾਲ ਯਾਦਵ, ਸੈਕੰਡਰੀ ਸਿੱਖਿਆ ਦੇ ਡਾਇਕਟਰ ਜਨਰਲ ਸ੍ਰੀ ਜਤਿੰਦਰ ਦਹੀਆ, ਡਾਇਰੈਕਟਰ ਸ਼੍ਰੀਮਤੀ ਮਨਿਤਾ ਮਲਿਕ, ਸਿੱਖਿਆ ਪ੍ਰੋਜੈਕਟ ਕੌਂਸਲ ਦੇ ਡਾਇਰੈਕਟਰ ਸ੍ਰੀ ਸਵਪਨਿਲ ਰਵਿੰਦਰ ਪਾਟਿਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
 
 
 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ