Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿੱਚ ਤੀਜ ਦੇ ਤਿਉਹਾਰ ਦੀ ਧੂਮ

August 02, 2026 12:23 PM
Rozana Sehaj times
ਕੋਟਕਪੂਰਾ :  ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥਣਾ ਦੀ ਫੁਲਕਾਰੀ ਨਾਲ ਸਵਾਗਤ ਕਰਕੇ ਕੀਤੀ ਗਈ। ਸ਼੍ਰੀਮਤੀ ਸੁਖਪਾਲ ਕੌਰ ਅਤੇ ਮੈਡਮ ਰਮਨਦੀਪ ਕੌਰ ਨੇ ਸਮਾਗਮ ਦੀ ਸ਼ੁਰੂਆਤ ਤੀਜ ਦੇ ਤਿਉਹਾਰ ਦੀ ਪਿਛੋਕੜ ਤੇ ਮਹਾਨਤਾ ਨੂੰ ਦੱਸਿਆ ਕਿ ਸਾਉਣ ਦਾ ਮਹੀਨਾ ਬਰਸਾਤ ਦਾ ਮਹੀਨਾ ਹੁੰਦਾ ਹੈ। ਇਸ ਲਈ ਚਾਰ ਚੁਫੇਰੇ ਹਰਿਆਵਲ ਹੋ ਜਾਂਦੀ ਹੈ ਤਾਂ ਹੀ ਸਾਉਣ ਨੂੰ ਤੀਜ ਨੂੰ ਹਰਿਆਲੀ ਤੀਜ ਵੀ ਕਹਿੰਦੇ ਹਨ। ਸਮਾਗਮ ਵਿੱਚ ਬੱਚਿਆਂ ਨੇ ਬਹੁਤ ਸਾਰੀਆਂ ਆਈਟਮਾਂ ਪੇਸ਼ ਕੀਤੀਆਂ। ਨਰਸਰੀ ਜਮਾਤ ਦੀਆਂ ਵਿਦਿਆਰਥਣਾਂ ਨੇ ਇੱਕ ਖੂਬਸੂਰਤ ਡਾਂਸ ਪੇਸ਼ ਕੀਤਾ। ਨਰਸਰੀ ਜਮਾਤ ਦੀਆਂ ਵਿਦਿਆਰਥਣਾ ਨੇ ਗਿੱਧਾ ਪਾ ਕੇ ਧੂਮ ਮਚਾ ਦਿੱਤੀ। ਯੂ.ਕੇ.ਜੀ. ਅਤੇ ਫਸਟ ਕਲਾਸ ਦੇ ਵਿਦਿਆਰਥੀਆਂ ਨੇ ਰਲ-ਮਿਲ ਕੇ ਗਰੁੱਪ ਡਾਂਸ ਦੀ ਪੇਸ਼ਕਾਰੀ ਦਿੱਤੀ। ਪਹਿਲੀ ਤੋਂ ਛੇਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਲੋਕ ਨਾਚ ਰਾਹੀਂ ਆਪਣੀ ਕਲਾਕਾਰੀ ਪੇਸ਼ ਕੀਤੀ। ਸੱਤਵੀਂ ਜਮਾਤ ਦੀਆਂ ਵਿਦਿਆਰਥਨਾਂ ਨੇ ਵੀ ਆਪਣੇ ਗਰੁੱਪ ਡਾਂਸ ਰਾਹੀਂ ਸਭ ਦਾ ਦਿਲ ਮੋਹ ਲਿਆ। ਬੱਚਿਆਂ ਦੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗੇਮਾਂ ਕਰਵਾਈਆਂ ਗਈਆਂ ਅਧਿਆਪਕਾਂ ਵਿੱਚ ਵੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਨਾਲ ਉਹਨਾਂ ਨੇ ਵੀ ਤੀਜ ਦੇ ਤਿਉਹਾਰ ਦਾ ਆਨੰਦ ਮਾਨਿਆ। ਇਸ ਤੋਂ ਬਾਅਦ ਮਹਿੰਦੀ ਲਾਉਣ ਦਾ ਮੁਕਾਬਲਾ ਕਰਵਾਇਆ ਗਿਆ। ਪਹਿਲੀ ਤੋਂ ਸੱਤਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਗਿੱਧਾ ਪਾ ਕੇ ਧੂਮ ਮਚਾ ਦਿੱਤੀ। ਸਕੂਲ ਦੇ ਵਿੱਚ ਨਰਸਰੀ ਕਲਾਸ ਤੋਂ ਲੈ ਕੇ ਐਲ.ਕੇ.ਜੀ ਯੂ.ਕੇ.ਜੀ. ਦੇ ਬੱਚਿਆਂ ਵਿੱਚ ਮਾਡਲਿੰਗ ਕਰਵਾਈ ਗਈ। ਗੁਰਬਾਣੀ ਨੂੰ ਧੀਆਂ ਦੀ ਰਾਣੀ ਦਾ ਖਿਤਾਬ ਦਿੱਤਾ ਗਿਆ, ਦਵਨੀਤ ਨੂੰ ਮੇਲਣ ਦਾ, ਅਮਾਨਤ ਨੂੰ ਮਜਾਜਣ ਦਾ, ਏਕਮ ਨੂੰ ਮੇਲਣ ਗਿੱਧੇ ਦਾ ਜੀਆ ਨੂੰ ਪਟੋਲੇ ਦਾ, ਪਰਲਮੀਤ ਨੂੰ ਨਖਰੋ ਦਾ ਖਿਤਾਬ ਦਿੱਤਾ ਗਿਆ। ਅੰਤ ਵਿੱਚ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਮਿਸ ਤੀਜ ਦਾ ਖਿਤਾਬ ਸੱਤਵੀ ਜਮਾਤ ਦੀ ਵਿਦਿਆਰਥਣ ਐਸ਼ਪ੍ਰੀਤ ਨੂੰ ਦਿੱਤਾ ਗਿਆ। ਸਕੂਲ ਦੀਆਂ ਵਿਦਿਆਰਥਣਾ ਨੇ ਪੀਂਘਾਂ ਝੂਟ ਕੇ ਸਾਵਣ ਮਹੀਨੇ ਦਾ ਆਨੰਦ ਮਾਣਿਆ। ਸਕੂਲ ਦੇ ਐਮ.ਡੀ. ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਸਮੇਤ ਪ੍ਰਿੰਸੀਪਲ ਸ੍ਰੀਮਤੀ ਰੁਬੀਨਾ ਧੀਰ ਨੇ ਤੀਜ ਦਾ ਤਿਉਹਾਰ ਦੇ ਬਾਰੇ ਦੱਸਿਆ ਤੇ ਸਭ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ