Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

August 02, 2026 12:29 PM
Rozana Sehaj times
 
ਕੋਟਕਪੂਰਾ : ਭਾਰਤ ਦੀ ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਅਤੇ ਭਾਰਤ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ‘ਮਾਈ ਵੀਜ਼ਾ ਗਾਈਡ’ ਵੱਲੋਂ ਵਿਦਿਆਰਥੀਆਂ ਲਈ ਇੱਕ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਕਤ ਮੁਕਾਬਲੇ ਦੇ ਮੁੱਖ ਵਿਸ਼ੇ ‘ਭਾਰਤ ਦੀ ਆਜ਼ਾਦੀ ਵਿੱਚ ਸੁਤੰਤਰਤਾ ਸੇਨਾਨੀਆਂ ਦਾ ਯੋਗਦਾਨ, ‘ਭਾਰਤੀ ਆਜ਼ਾਦੀ ਸੰਘਰਸ਼ ਦੇ ਗੁਮਨਾਮ ਨਾਇਕ’ ਅਤੇ ‘ਰਾਸ਼ਟਰ ਨਿਰਮਾਣ ਵਿੱਚ ਦੇਸ਼ ਭਗਤੀ ਦੀ ਭੂਮਿਕਾ ਰੱਖੇ ਗਏ ਹਨ। ਮੁਕਾਬਲੇ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਆਨ-ਲਾਈਨ ਕਰਵਾਏ ਜਾ ਰਹੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਆਪਣੀ 3 ਤੋਂ 4 ਮਿੰਟ ਦੀ ਵੀਡੀਓ (ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿੱਚ) ਰਿਕਾਰਡ ਕਰਕੇ ਵਟਸਐਪ ਨੰਬਰ 9517800788 ’ਤੇ 5 ਅਗਸਤ 2026 ਤੋਂ ਪਹਿਲਾਂ ਭੇਜ ਸਕਦੇ ਹਨ। ਯਾਦ ਰਹੇ ਕਿ ਵੀਡੀਓ ਰਿਕਾਰਡਿੰਗ ਬਿਨਾਂ ਕੱਟ ਤੋਂ ਹੋਣੀ ਚਾਹੀਦੀ ਹੈ ਅਤੇ ਵੀਡੀਓ ਦੀ ਕੋਈ ਐਡੀਟਿੰਗ ਨਹੀਂ ਕੀਤੀ ਹੋਣੀ ਚਾਹੀਦੀ। ਪ੍ਰਤੀਯੋਗਤਾ ਵਿੱਚ ਜੇਤੂਆਂ ਦਾ ਐਲਾਨ 17 ਅਗਸਤ, 2026 ਨੂੰ ਕੀਤਾ ਜਾਵੇਗਾ। ਮੁਕਾਬਲੇ ਵਿਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਰੱਖੀ ਗਈ ਹੈ। ਇਸ ਪ੍ਰਤੀਯੋਗਤਾ ਵਿੱਚ ਪਹਿਲੇ ਤਿੰਨ ਇਨਾਮ ਕ੍ਰਮਵਾਰ 3,100, 2,100 ਅਤੇ 1,100 ਰੁਪਏ ਨਕਦ ਸਮੇਤ ਟਰਾਫੀਆਂ ਦਿੱਤੇ ਜਾਣਗੇ, ਜਦਕਿ ਹਰੇਕ ਭਾਗੀਦਾਰ ਨੂੰ ਭਾਗੀਦਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁਕਾਬਲੇ ਸੰਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9517800788 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 
 
 
 
 
 
 
 

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ