Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

August 02, 2026 02:34 PM
SehajTimes
ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਮਥੁਰਾ ਕਾਲੋਨੀ ਅਤੇ ਡੋਗਰਾ ਮੋਹੱਲਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਸੀਨੀਅਰ ਆਪ ਲੀਡਰ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਅਮਨ ਬਾਂਸਲ ਵਾਰਡ ਨੰਬਰ 32 ਦੇ ਐੱਮ.ਸੀ. ਰਣਜੀਤ ਸਿੰਘ , ਐਮ ਸੀ ਵਾਰਡ ਨੋ 31 ਤੋਂ ਪਦਮਜੀਤ ਕੌਰ ਅਤੇ ਬਬਲੀ ਰਾਣੀ ਵੀ ਮੌਜੂਦ ਸਨ।

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸ੍ਰ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ