Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਮੂਨਕ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 2 ਕੇਸ ਦਰਜ ਕਰਕੇ 2 ਮੁਲਜ਼ਮ ਗ੍ਰਿਫ਼ਤਾਰ

August 02, 2026 02:42 PM
SehajTimes

ਖਨੌਰੀ/ਮੂਨਕ : ਪੁਲਿਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ 27 ਜੁਲਾਈ 2026 ਤੋਂ 2 ਅਗਸਤ 2026 ਤੱਕ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਸਬ-ਡਵੀਜ਼ਨ ਮੂਨਕ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਡਰੱਗ ਨਾਲ ਸਬੰਧਤ 2 ਮਾਮਲੇ ਦਰਜ ਕੀਤੇ ਗਏ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਡੱਬੀ 
 
ਨਸ਼ਾ ਛੁਡਾਊ ਮੁਹਿੰਮ ਨੂੰ ਵੀ ਦਿੱਤਾ ਜਾ ਰਿਹਾ ਹੈ ਜ਼ੋਰ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਨਕੇਲ ਕੱਸਣ ਦੇ ਨਾਲ-ਨਾਲ ਨਸ਼ੇ ਦੀ ਲਤ ਵਿੱਚ ਫਸੇ ਵਿਅਕਤੀਆਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਐਨ.ਡੀ.ਪੀ.ਐਸ. ਐਕਟ ਅਧੀਨ ਇੱਕ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਦਿਵਾਈ ਗਈ। ਪੁਲਿਸ ਅਨੁਸਾਰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਏ ਮਾਮਲਿਆਂ ਵਿੱਚ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 
 
ਡੱਬੀ  
 
ਟਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਵੀ ਸਖ਼ਤੀ ਸਬ-ਡਵੀਜ਼ਨ ਮੂਨਕ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ ਵੱਖ-ਵੱਖ ਟਰੈਫਿਕ ਉਲੰਘਣਾਵਾਂ ਦੇ ਤਹਿਤ 127 ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ 96 ਵਿਅਕਤੀਆਂ ਵਿਰੁੱਧ ਧਾਰਾ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਕੀਤੀ ਗਈ, ਜਦਕਿ 9 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
 
 ਡੱਬੀ  
 
ਪੰਚਾਇਤਾਂ ਤੇ ਸਪੋਰਟਸ ਕਲੱਬਾਂ ਨੂੰ ਨਾਲ ਜੋੜ ਕੇ ਨੌਜਵਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਪਿੰਡਾਂ ਦੇ ਮੋਹਤਵਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਆਮ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 
 
ਡੱਬੀ  
 
ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਨਸ਼ਿਆਂ ਦੀ ਸਪਲਾਈ ਨੂੰ ਰੋਕਣ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਦਵਾਈ ਮੁਹੱਈਆ ਕਰਵਾਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਨਾਲ ਸਾਂਝਾ ਕਰਨ ਅਤੇ “ਨਸ਼ਿਆਂ ਖ਼ਿਲਾਫ਼ ਜੰਗ” ਨੂੰ ਸਫ਼ਲ ਬਣਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ