Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

August 02, 2026 06:13 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ 'ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।

ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ 'ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ