Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

August 02, 2026 06:15 PM
Rozana Sehaj times
 

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment