Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

August 02, 2026 06:31 PM
Rozana Sehaj times

ਅੰਮਿਤਸਰ  : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ 'ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ 'ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼