Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ ਆਫ ਐਮੀਨੈਂਸ ਛੇਹਰਟਾ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ

August 02, 2026 06:35 PM
Rozana Sehaj times

 

ਅੰਮ੍ਰਿਤਸਰ : ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਨ ਅਤੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੌਰਾਨ ਸ੍ਰੀਮਤੀ ਅਮਨਪ੍ਰੀਤ ਕੌਰ, ਸ੍ਰੀਮਤੀ ਮਾਣਿਕਾ ਕੌਸ਼ਲ, ਐਨਸੀਸੀ ਅਫ਼ਸਰ ਸੁਖਪਾਲ ਸਿੰਘ ਸੰਧੂ ਅਤੇ ਸੂਬੇਦਾਰ ਗੁਰਦੇਵ ਸਿੰਘ (ਫਸਟ ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ) ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਦੇਸ਼ ਪ੍ਰਤੀ ਉਨ੍ਹਾਂ ਦੇ ਅਦੁੱਤੀਯ ਯੋਗਦਾਨ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਸੁਨਾਮ ਤੋਂ ਸੈਂਟਰਲ ਖਾਲਸਾ ਯਤੀਮਖਾਨਾ ਅੰਮ੍ਰਿਤਸਰ ਅਤੇ ਫਿਰ ਲੰਡਨ ਤੱਕ ਦੇ ਸੰਘਰਸ਼ਮਈ ਸਫ਼ਰ ਨੂੰ ਰੌਸ਼ਨ ਕੀਤਾ। ਸ੍ਰੀਮਤੀ ਮਾਣਿਕਾ ਕੌਸ਼ਲ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਕਵਿਤਾ ਦਾ ਉਚਾਰਨ ਕੀਤਾ ਗਿਆ। ਐਨਸੀਸੀ ਕੈਡਿਟਾਂ ਵੱਲੋਂ ਤਿਆਰ ਕੀਤੇ ਗਏ ਸੁੰਦਰ ਚਾਰਟ ਵੀ ਸਮਾਗਮ ਦਾ ਖਾਸ ਆਕਰਸ਼ਣ ਰਹੇ। ਸਮਾਗਮ ਦਾ ਸਟੇਜ ਸੰਚਾਲਨ ਐਨਸੀਸੀ ਕੈਡਟ ਨੇਹਾ ਨੇ ਬਾਖੂਬੀ ਨਿਭਾਇਆ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਅਤੇ ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵੱਲੋਂ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਪ੍ਰਤੀ ਵੀ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ, ਸ੍ਰੀਮਤੀ ਬਲਬੀਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਅਮਰਜੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਐਨਸੀਸੀ ਕੈਡਿਟ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼