ਖਰੜ :- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜਿਲ੍ਹਾ ਮੁਹਾਲੀ, ਰੋਪੜ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿ ਇੰਚਾਰਜ਼ ਸੈਮਸਨ ਮਸੀਂਹ ਵਲੋਂ ਬਾਰ ਐਸੋਸੀਏਸ਼ਨ ਖਰੜ ਦੇ ਅਹੁੱਦੇਦਾਰਾਂ ਅਤੇ ਖਰੜ ਦੇ ਸਮੂਹ ਵਕੀਲ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ। ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਉਣ ਲਈ ਚਰਚਾ ਕੀਤੀ ਗਈ ਅਤੇ ਮੀਟਿੰਗ ਵਿਚ ਵਕੀਲ ਭਾਈਚਾਰੇ ਵਲੋਂ ਭਰੋਸਾ ਦਿਵਾਇਆ ਕਿਆ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਵੱਧ ਚੜ੍ਹ ਕੇ ਸਾਥ ਦੇਣਗੇ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਪੱਕਾ ਕਰਨਗੇ। ਮੀਟਿੰਗ ਵਿਚ ਘੱਟ ਗਿਣਤੀ ਵਿੰਗ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾਂਦੇ ਅੱਤਿਆਚਾਰਾਂ ਖਿਲਾਫ ਪ੍ਰਗਟ ਕੀਤਾ ਗਿਆ ਹੈ ਅਤੇ ਇਹ ਵੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਬਣਦੇ ਹੱਕ ਨਹੀ ਦਿੱਤੇ ਗਏ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ 2027 ਵਿਚ ਪੰਜਾਬ ਕਾਂਗਰਸ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਵੀਰ ਸਿੰਘ ਲਾਲੀ, ਕੁਲਦੀਪ ਸੰਘ, ਬਹਾਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ , ਰੂਪਾਲ ਸਿੰਘ, ਜੈ ਰਘੂਨੰਦਨ, ਲਵਨੀਤ ਸਿੰਘ ਸਾਰੇ ਵਕੀਲ ਸਮੇਤ ਹੋਰ ਆਗੂ ਹਾਜ਼ਰ ਸਨ।
ਫੋਟੋ ਕੈਪਸ਼ਨ ਕੇਐਚਆਰ 02
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਖਰੜ ਵਿਖੇ ਵਕੀਲ ਭਾਈਚਾਰੇ ਨਾਲ ਮੀਟਿੰਗ ਕਰਨ ਸਮੇਂ।