Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ

August 02, 2026 06:57 PM
Rozana Sehaj times
ਸਮਾਣਾ :  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵਿਕਾਸ ਨੂੰ ਗਤੀ ਦਿੰਦਿਆਂ ਹੋਇਆ 2.82 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਰੀਬਨ ਕੱਟ ਕੇ ਰਸਮੀ ਤੌਰ 'ਤੇ ਉਦਘਾਟਨ ਕੀਤਾ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਇਹਨਾਂ ਸੜਕਾਂ ਦੀ ਚੋੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਕੀਤੀ ਜਾਵੇਗੀ। ਇਨ੍ਹਾਂ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਨਾਲ ਸਮੂੰਹ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਲਾਕਾ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਖੇੜੀ ਫੱਤਾ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਪਟਿਆਲਾ-ਸਮਾਣਾ ਰੋਡ ਤੋਂ ਖੇੜੀ ਫੱਤਾ, ਡਰੋਲਾ ਤੱਕ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਨ੍ਹਾਂ ਨਵੀਆਂ ਅਤੇ ਮਜ਼ਬੂਤ ਸੜਕਾਂ ਦੇ ਬਣਨ ਨਾਲ ਜਿੱਥੇ ਕਿਸਾਨਾਂ, ਵਿਦਿਆਰਥੀਆਂ, ਵਪਾਰੀਆਂ ਸਮੇਤ ਹਰ ਵਰਗ ਦੀ ਆਵਾਜਾਈ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਹਮੇਸ਼ਾ ਲਈ ਖ਼ਤਮ ਹੋ ਜਾਣਗੀਆਂ, ਉੱਥੇ ਹੀ ਪੇਂਡੂ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਵੀ ਤੇਜ਼ ਹੋਣਗੀਆਂ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਹਲਕਾ ਸਮਾਣਾ ਦੇ ਚਹੁੰਪੱਖੀ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਉਹਨਾਂ ਦੇ ਨਾਲ ਖੜ੍ਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਵਿਕਾਸ ਪ੍ਰੋਜੈਕਟ ਇੱਥੇ ਸ਼ੁਰੂ ਕੀਤੇ ਜਾਣਗੇ। 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ